Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਕਿਯੂ ਆਜ਼ਾਦ ਦੇ ਕਾਰਕੁੰਨਾ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ 

February 12, 2024 05:23 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ 13 ਫਰਵਰੀ ਨੂੰ ਦਿੱਲੀ ਚੱਲੋ ਦੇ ਸੱਦੇ ਤਹਿਤ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਕੁੰਨ ਦਿੱਲੀ ਵੱਲ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਨਾਲ ਰਵਾਨਾ ਹੋਏ। ਦਿੱਲੀ ਮੋਰਚਾ 2 ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਦਿੱਲੀ ਕੂਚ ਲਈ ਨੌਜਵਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰਾਂ ਤੇ ਸਪੀਕਰ ਲਾਕੇ ਪਹਿਲਾਂ ਵਾਲੇ ਕਿਸਾਨ ਅੰਦੋਲਨ ਦਾ ਰੰਗ ਬੰਨ੍ਹਿਆ ਟਰੈਕਟਰਾਂ ਤੇ ਸਪੀਕਰਾਂ ਵਿੱਚ ਓਹੀ ਗੀਤ ਗੂੰਜਦੇ ਰਹੇ ਖਿੱਚਲਾ ਜੱਟਾ ਖਿੱਚ ਤਿਆਰੀ ਪੇਚਾ ਪੈ ਗਿਆ ਸੈਂਟਰ ਨਾਲ । ਜਥੇਬੰਦੀ ਦੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਬੋਲਦਿਆਂ ਕਿਹਾ ਪਿਛਲੇ ਇਤਿਹਾਸਕ ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨਾਲ ਰਹਿੰਦੀਆਂ ਮੰਗਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ 2 ਦੇ ਫਾਰਮੂਲੇ ਤਹਿਤ ਕਿਸਾਨਾਂ ਨੂੰ ਫਸਲਾਂ ਦੇ ਭਾਅ ਦੇਣ, ਕਿਸਾਨਾਂ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ, ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ  ਦੀ ਮੰਗ, ਬਿਜਲੀ ਬਿੱਲ 2020 ਨੂੰ ਸਰਕਾਰ ਟੇਢੇ ਢੰਗ ਨਾਲ ਲਾਗੂ ਕਰ ਰਹੀ ਹੈ ਉਹਨੂੰ ਰੱਦ ਕਰਵਾਉਣ ਦੀ ਮੰਗ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ, ਫਸਲਾਂ ਦੇ ਭਾਅ ਦਾ ਐਮ ਐਸ ਪੀ ਗਾਰੰਟੀ ਕਨੂੰਨ ਬਣਾਉਣ ਦੀ ਮੰਗ, ਪ੍ਰਦੂਸ਼ਣ ਕਾਨੂੰਨ ਵਿੱਚੋਂ ਕਿਸਾਨੀ ਨੂੰ ਬਾਹਰ ਰੱਖਣ ਦੀ ਮੰਗ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਲਈ ਦਿੱਲੀ ਮੋਰਚਾ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਨੌਜਵਾਨ ਵਰਗ ਅੰਦਰ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਜ਼ਿਲਾ ਆਗੂ ਹੈਪੀ ਨਮੋਲ,ਅਮਰ ਸਿੰਘ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ,ਸੰਤਰਾਮ ਛਾਜਲੀ, ਬਲਾਕ ਪ੍ਰਧਾਨ ਦਰਬਾਰਾ ਸਿੰਘ ਲੋਹਾਖੇੜਾ, ਸੁਖਦੇਵ ਸਿੰਘ ਲੌਂਗੋਵਾਲ, ਅਮਰਜੀਤ ਸਿੰਘ, ਜੰਗੀਰ ਸਿੰਘ ਉੱਭਾਵਾਲ, ਸੁਖਦੇਵ ਸਿੰਘ ਕਿਲਾ ਭਰੀਆਂ,ਬਿੰਦਰ ਲੌਂਗੋਵਾਲ, ਧੰਨਾ ਸਿੰਘ ਦਿਆਲਗੜ੍ਹ, ਗੁਰਦੀਪ ਸਿੰਘ ਮੰਡੇਰ ਖੁਰਦ,ਤੀਰਥ ਮੰਡੇਰ ਕਲਾਂ, ਬਲਜਿੰਦਰ ਸਿੰਘ, ਸਤਿਗੁਰ ਸਿੰਘ ਨਮੋਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ