Tuesday, May 21, 2024

Malwa

ਸਮਾਣਾ ਪੁਲਿਸ ਨੇ ਲੁੱਟ ਖੋਹ ਦੇ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

February 12, 2024 05:32 PM
Daljinder Singh Pappi
ਸਮਾਣਾ : ਸ੍ਰੀ ਵਰੁਣ ਸਰਮਾਂ ਸੀਨੀਅਰ ਕਪਤਾਨ ਪੁਲਿਸ ਪਟਿਆਲਾ  ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਯੁਗੇਸ ਸ਼ਰਮਾਂ  ਦੀ ਨਿਗਰਾਨੀ ਹੇਠ ਭੈੜੇ ਪੁਰਸਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮਹਿੰਮ ਨੂੰ ਵੱਡੀ ਸਫਲਤਾ ਮਿਲੀ। ਜਿਸ ਸਬੰਧੀ ਜਾਣਕਾਰੀ ਦਿੰਦੀਆਂ  ਸ੍ਰੀ ਮਤੀ ਨੇਹਾ ਅਗਰਵਾਲ  ਉਪ ਕਪਤਾਨ ਪੁਲਿਸ ਸਮਾਣਾ ਨੇ ਦੱਸਿਆ  ਕਿ ਮਿਤੀ 09-02-2024 ਨੂੰ ਪਿੰਡ ਕੁਲਬੁਰਛਾਂ ਗਾਜੀਪੁਰ ਰੋਡ ਥਾਣਾ ਸਦਰ ਸਮਾਣਾ ਵਿਖੇ ਹਰਜੀਤ ਮੈਡੀਕਲ ਸਟੋਰ ਤੇ ਨਾਂ-ਮਾਲੂਮ ਵਿਅਕਤੀਆ ਨੇ ਪਿਸਟਲ ਦੀ ਨੋਕ ਪਰ 14,000/ਰੁਪਏ ਦੀ ਖੋਹ ਕੀਤੀ ਸੀ, ਜਿਸ ਸਬੰਧੀ ਹਰਜੀਤ ਸਿੰਘ ਪੁੱਤਰ ਸੱਤਗੁਰ ਸਿੰਘ ਵਾਸੀ ਪਿੰਡ ਗਾਜੀਪੁਰ ਦੇ ਬਿਆਨ ਪਰ ਮੁਕੱਦਮਾਂ ਨੰਬਰ 24 ਮਿਤੀ 10-02-2024 ਧਾਰਾ 379-ਬੀ ,506.34 ਆਈ ਪੀ ਸੀ ਅਤੇ 25 ਆਰਮਜ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਸੀ
 
ਸ੍ਰੀ ਮਤੀ ਨੇਹਾ ਅਗਰਵਾਲ ਨੇ  ਦੱਸਿਆ ਕਿ  ਉਹਨਾਂ ਦੀ ਅਗਵਾਈ  ਐਸ.ਆਈ ਅਵਤਾਰ ਸਿੰਘ ਮੁੱਖ ਅਫਸਰ ਥਾਣਾ ਸਦਰ ਸਮਾਣਾ ਅਤੇ ਐਸ.ਆਈ ਕਸ਼ਮੀਰ ਸਿੰਘ ਇੰਚਾਰਜ ਚੌਕੀ ਗਾਜੇਵਾਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜਿਹਨਾਂ ਵੱਲੋ ਬਹੁਤ ਹੀ ਸੁਚੱਜੇ ਅਤੇ ਟੈਕਨੀਕਲ ਢੰਗ ਨਾਲ ਤਫਤੀਸ਼ ਕਰਦੇ ਹੋਏ ਇਸ ਮੁਕੱਦਮਾ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕਰਕੇ ਦੋਸ਼ੀ ਹਰਬੰਸ ਸਿੰਘ ਉਰਫ ਬੰਸੀ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬਲਿਆਲਾ ਥਾਣਾ ਭਵਾਨੀਗੜ੍ਹ ਜਿਲ੍ਹਾ ਸੰਗਰੂਰ ਉਮਰ ਕਰੀਬ 28/29 ਸਾਲ ਅਤੇ ਹਰਵਿੰਦਰ ਸਿੰਘ ਉਰਫ ਕਾਕਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕਾਲਾਝਾੜ ਥਾਣਾ ਭਵਾਨੀਗੜ੍ਹ ਜਿਲ੍ਹਾ ਸੰਗਰੂਰ ਉਮਰ ਕਰੀਬ 24/25 ਸਾਲ ਨੂੰ 24 ਘੰਟਿਆ ਦੇ ਅੰਦਰ-ਅੰਦਰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ, ਦੋਸ਼ੀਆਨ ਪਾਸੋਂ ਪਿੰਡ ਕੁਲਬੁਰਛਾਂ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਕੀਤੀਆਂ 11 ਚੋਰੀ/ਖੋਹ ਦੀਆਂ ਵਾਰਦਾਤਾਂ ਵਿੱਚ ਖੋਹੇ ਵੱਖ-ਵੱਖ ਕੰਪਨੀਆਂ ਦੇ 11 ਮੋਬਾਇਲ, 20 ਹਜਾਰ ਰੁਪਏ ਨਗਦੀ, ਇੱਕ ਐਕਟਿਵਾ ਰੰਗ ਚਿੱਟਾ, ਇੱਕ ਖਿਡੌਣਾ ਰਿਵਾਲਵਰ ਬਰਾਮਦ ਕਰਵਾਏ ਗਏ ਹਨ। ਦੋਸ਼ੀ ਹਰਬੰਸ ਸਿੰਘ ਉਰਫ ਬੰਸੀ ਪੁੱਤਰ ਮੇਜਰ ਸਿੰਘ ਪਰ ਜਿਲ੍ਹਾ ਸੰਗਰੂਰ ਵਿਖੇ ਲੜਾਈ ਝਗੜੇ ਅਤੇ ਲੁਟ ਖੋਹ ਦੇ ਦੋ ਮੁਕੱਦਮੇ ਦਰਜ ਹਨ ਅਤੇ ਹਰਵਿੰਦਰ ਸਿੰਘ ਉਰਫ ਕਾਕਾ ਐਨ.ਡੀ.ਪੀ.ਐਸ.ਐਕਟ ਦੇ ਦੋ ਮੁਕੱਦਮੇ ਦਰਜ ਹਨ। ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਜਿਹਨਾਂ ਦੀ ਪੁੱਛ-ਗਿੱਛ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾਂ ਹੈ।

Have something to say? Post your comment

 

More in Malwa

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੋਲਿੰਗ ਬੂਥਾਂ ਦਾ ਲਿਆ ਜਾਇਜਾ

ਸੁਨਾਮ ਚ, ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ