Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਰਕਾਰ ਵੱਲੋਂ ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ.ਬਲਜੀਤ ਕੌਰ

February 12, 2024 06:09 PM
SehajTimes

ਪੰਜਾਬ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ ਸੀ। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

Have something to say? Post your comment

 

More in Chandigarh

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ