Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜਿੰਦਰ ਦੀਪਾ ਦੀ ਅਗਵਾਈ ਹੇਠ ਹੋਈ ਵਰਕਰ ਮਿਲਣੀ 

February 12, 2024 06:14 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਵਿੱਢ ਦਿੱਤੀਆਂ ਹਨ। ਸੋਮਵਾਰ ਨੂੰ ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਰਾਜਿੰਦਰ ਦੀਪਾ ਦੀ ਅਗਵਾਈ ਹੇਠ ਵਰਕਰ ਮਿਲਣੀ ਕੀਤੀ ਗਈ ਅਤੇ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹਲਕਾ ਇੰਚਾਰਜ ਰਾਜਿੰਦਰ ਦੀਪਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ ਸਿਰਫ਼ ਝੂਠੇ ਪ੍ਰਚਾਰ ਤੱਕ ਸਿਮਟ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਨਾਮ ਬਦਲਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਲੇਕਿਨ ਸੂਬੇ ਦੀ ਜਨਤਾ ਸਭ ਜਾਣਦੀ ਹੈ। ਬੁਲਾਰਿਆਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਗੁੰਮਰਾਹਕੁੰਨ ਸਕੀਮਾਂ ਬਾਰੇ ਲੋਕਾਂ ਨੂੰ ਸੁਚੇਤ ਕਰਨ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਮੁਹਾਂਦਰਾ ਖ਼ੇਤਰੀ ਪਾਰਟੀ ਅਕਾਲੀ ਦਲ ਵੱਲ ਹੋ ਰਿਹਾ ਹੈ।ਇਸ ਮੌਕੇ ਭਾਈ ਗੋਬਿੰਦ ਸਿੰਘ ਲੋਂਗੋਵਾਲ ਹਲਕਾ ਇੰਚਾਰਜ ਲਹਿਰਾ,ਬੀਬਾ ਪਰਮਜੀਤ ਕੌਰ ਵਿਰਕ  ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ ,  ਸੁਖਵਿੰਦਰ ਮੱਦੀ, ਦਰਸ਼ਨ ਸਿੰਘ ਚੀਮਾ, ਸਤਨਾਮ ਸਿੰਘ ਸ਼ੇਰੋਂ, ਭੁਪਿੰਦਰ ਸਿੰਘ ਢੱਡਰੀਆਂ, ਕੇਸਰ ਸਿੰਘ, ਬਲਵਿੰਦਰ ਸਿੰਘ ਅਕਬਰਪੁਰ, ਦਰਸ਼ਨ ਸਿੰਘ ਉੱਪਲੀ ਸਾਰੇ ਸਰਕਲ ਪ੍ਰਧਾਨ, ਗੁਰਮੀਤ ਲੱਲੀ,  ਰਣਜੀਤ ਸਿੰਘ ਕੂਕਾ,  ਕਾਲਾ ਸਿੰਘ,ਖੁਸ਼ਪਾਲ ਸਿੰਘ ਬੀਰਕਲਾਂ, ਅਮਰਜੀਤ ਸਿੰਘ ਬਡਰੁੱਖਾਂ, ਪ੍ਰਭਸ਼ਰਨ ਸਿੰਘ ਬੱਬੂ, ਮਨਜੀਤ ਕੌਰ ਬੱਲ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ,  ਨਿੱਕਾ ਸਿੰਘ ਚੀਮਾਂ, ਤਰਸੇਮ ਸਿੰਘ ਤੋਲਾਵਾਲ, ਮਦਨ ਲਾਲ ਚੀਮਾਂ ਹਾਜ਼ਿਰ ਸਨ।

Have something to say? Post your comment

 

More in Malwa

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ