Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਂਪ ਦੌਰਾਨ ਐਸ.ਡੀ.ਐਮ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ

February 13, 2024 12:18 PM
SehajTimes
ਖਰੜ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਗੁਰਮੰਦਰ ਸਿੰਘ ਨੇ ਸਬ-ਡਵੀਜ਼ਨ ਖਰੜ੍ਹ ਵਿੱਚ ਲਗਾਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਐਸ.ਡੀ.ਐਮ ਗੁਰਮੰਦਰ ਸਿੰਘ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।
 
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਰਾਜ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਉੱਥੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਾਜ ਦੇ ਲੋਕਾਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਪੱਖੋਂ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਮੁੜ ਦੁਹਰਾਇਆ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿਚ ਰੋਜ਼ਾਨਾ 4 ਕੈਂਪ ਲੱਗਣਗੇ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾਣਗੇ। ਕੈਂਪ ਵਿੱਚ 43 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ