Thursday, May 16, 2024

Malwa

ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

February 13, 2024 12:35 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਅੰਸ਼ੁਲ ਬੇਰੀ, ਐਸ.ਪੀ.(ਡੀ) ਸ਼੍ਰੀ ਰਾਕੇਸ਼ ਯਾਦਵ, ਸੀ.ਜੇ.ਐਮ. ਸ਼੍ਰੀਮਤੀ ਪੈਮਲਪ੍ਰੀਤ ਗਰੇਵਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਤੇ ਸੀ.ਜੇ.ਐਮ. ਸ਼੍ਰੀਮਤੀ ਮਨਪ੍ਰੀਤ ਕੌਰ, ਸੀ.ਜੇ.ਐਮ. ਸ਼੍ਰੀਮਤੀ ਕਰਿਸ਼ਨਾਨੁਜਾ ਮਿੱਤਲ, ਜ਼ਿਲ੍ਹਾ ਅਟਾਰਟੀ ਸ਼੍ਰੀ ਕੁਲਵਿੰਦਰ ਸਿੰਘ ਬਾਜਵਾ,ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਦੀਪ ਸਿੰਘ ਧਾਰਨੀ ਤੇ ਡਾ: ਮਨਮੋਹਨ ਸਿੰਘ ਹਾਜਰ ਸਨ ਇਸ ਮੌਕੇ ਸ਼੍ਰੀ ਅਰੁਣ ਗੁਪਤਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨਾਂ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਵਿਕਟਿਮ ਕੰਪਨਸੇਸ਼ਨ ਸਕੀਮ , ਮੀਡੀਏਸਨ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ,ਮੁਫਤ ਕਾਨੂੰਨੀ ਸਹਾਇਤਾ ਦੇ ਕੇਸਾਂ ਨੂੰ ਪ੍ਰਵਾਨਗੀ, ਬੰਦੀ ਜਿਹਨਾਂ ਦੀ ਜਮਾਨਤ ਹੋ ਜਾਂਦੀ ਹੈ, ਪਰ ਜਮਾਨਤ ਨਹੀਂ ਭਰ ਸਕਦਾ, ਉਸ ਮਾਮਲੇ ਸਬੰਧੀ, ਜੇਲਾਂ ਵਿੱਚ ਜੂਵੀਨਾਈਲ ਜੇ ਕੋਈ ਹੈ ਤਾਂ ਉਹਨਾਂ ਦੀ ਪਛਾਣ ਸਬੰਧੀ ,ਦੋਸ਼ੀ ਦੇ ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ, ਦੌਰਾਨ ਅਤੇ ਰਿਮਾਂਡ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਪ੍ਰੀ ਲੋਕ ਅਦਾਲਤਾਂ ਲਗਾ ਕੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਵਿੱਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। 

Have something to say? Post your comment

 

More in Malwa

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ

ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨਬਾਜੀ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ

ਖੇਤੀਬਾੜੀ ਵਿਭਾਗ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਕਿਸਾਨ ਸਿਖਲਾਈ ਕੈਂਪ

ਲੋਕ ਸਭਾ ਚੋਣਾ ਲਈ ਆਬਜ਼ਰਬਰ ਕੀਤੀ ਗਏ ਨਿਯੁਕਤ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਨਿੱਘੀ ਸ਼ਰਧਾਂਜਲੀ