Saturday, May 04, 2024

Malwa

ਪਟਿਆਲਾ ਹੈਰੀਟੇਜ ਫੈਸਟੀਵਲ ਮੌਕੇ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ

February 13, 2024 12:50 PM
SehajTimes

ਪਟਿਆਲਾ : ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ। ਇਸ ਮੌਕੇ ਵਿਸ਼ੇਸ਼ ਤੌਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਵਜੋਂ ਪੁੱਜੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਪਟਿਆਲਾ ਕੇਨਲ ਕਲੱਬ ਕਰੀਬ ਤਿੰਨ ਦਹਾਕੇ ਤੋਂ ਇਹ ਸ਼ੋਅ ਕਰਵਾ ਰਿਹਾ ਹੈ ਅਤੇ ਪਟਿਆਲਵੀਆਂ ਨੂੰ ਵੀ ਇਸ ਡਾਗ ਸ਼ੋਅ ਦੀ ਸਾਲ ਭਰ ਉਡੀਕ ਰਹਿੰਦੀ ਹੈ ਤਾਇਵਾਨ ਤੋਂ ਚੇਨ ਲੋਂਗ ਅਤੇ ਜਾਪਾਨ ਤੋਂ ਅਤਸੁਕੋ ਇਸ਼ੀਰੋਵ ਨੇ ਆਲ ਬ੍ਰੀਡ ਚੈਂਪੀਅਨਸ਼ਿਪ ਡੌਗ ਸ਼ੋਅ ਵਿਚ ਜੱਜ ਦੀ ਭੂਮਿਕਾ ਨਿਭਾਈ। ਸ਼ੋਅ ਵਿੱਚ 41 ਨਸਲਾਂ ਦੇ ਕੁੱਲ 210 ਕੁੱਤਿਆਂ ਨੇ ਭਾਗ ਲਿਆ ਤੇ ਜਰਮਨ ਸ਼ੈਫਰਡ ਡੌਗ-36, ਲੈਬਰਾਡੋਰ-24, ਗੋਲਡਨ ਰਿਟਰੀਵਰ-20, ਬੀਗਲ -18 ਗਿਣਤੀ 'ਚ ਡਾਗ ਪੁੱਜੇ ਜਦਕਿ ਉਤਰ ਪ੍ਰਦੇਸ਼, ਦਿੱਲੀ, ਐਚਪੀ, ਅਸਾਮ, ਮੁੰਬਈ, ਤਾਮਿਲਨਾਡੂ, ਪੱਛਮੀ ਬੰਗਾਲ, ਰਾਜਸਥਾਨ, ਝਾਰਖੰਡ, ਉੱਤਰਾਖੰਡ, ਤੇਲੰਗਾਨਾ, ਜੰਮੂ-ਕਸ਼ਮੀਰ ਅਤੇ ਦੇਸ਼ ਦੇ ਹੋਰ ਹਿੱਸਿਆਂ ਅਤੇ ਦੂਰ-ਦੁਰਾਡੇ ਤੋਂ ਦਰਸ਼ਕਾਂ ਨੇ ਵੀ ਸ਼ੋਅ ਵਿੱਚ ਹਿੱਸਾ ਲਿਆ।

ਕੇਨਲ ਕਲੱਬ ਦੇ ਸਕੱਤਰ ਜਨਰਲ ਜੀ.ਪੀ. ਸਿੰਘ ਬਰਾੜ ਨੇ ਦੱਸਿਆ ਕਿ ਇਸ ਸ਼ੋਅ ਨੇ ਪਟਿਆਲਵੀਆਂ ਨੂੰ ਕੁੱਤਿਆਂ ਦੀਆਂ ਵਿਦੇਸ਼ੀ ਨਸਲਾਂ ਦੇਖਣ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਸ਼ੋਅ ਦਾ ਇੱਕ ਯਾਦਗਾਰੀ ਸੋਵੀਨਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ। ਦਰਸ਼ਕ ਕੁਝ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਨੂੰ ਦੇਖ ਕੇ ਹੈਰਾਨ ਰਹਿ ਗਏ। ਬੱਚਿਆਂ ਨੇ ਕੁੱਤਿਆਂ ਦੀ ਦੁਨੀਆ ਦੀਆਂ ਸਭ ਤੋਂ ਛੋਟੀਆਂ ਅਤੇ ਸਭ ਤੋਂ ਵੱਡੀਆਂ ਨਸਲਾਂ ਨੂੰ ਦੇਖ ਕੇ ਆਨੰਦ ਲਿਆ। ਸ਼ੋਅ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਡਾਗ ਸ਼ੋਅ ਵਿਚ ਚਾਰਲਸ ਸਪੈਨੀਏਲ, ਬਾਰਨੀਜ਼ ਮਾਉਂਟੇਨ ਡੌਗ, ਬੈਲਜੀਅਨ ਸ਼ੈਫਰਡ ਡੌਗ, ਸ਼ਿਹ ਜੂ, ਕੇਨ ਕੋਰਸੋ, ਪੀਕਿੰਗਸੀ, ਅਕਿਤਾ, ਸਮੋਏਡ, ਡੋਜ ਡੀਬੋਰਡੋ ਸ਼ੋਅ ਦੇ ਮੁੱਖ ਖਿੱਚ ਦਾ ਕੇਂਦਰ ਸਨ। ਡਾਗ ਸ਼ੋਅ 'ਚ ਪੁੱਜੇ ਦਰਸ਼ਕਾਂ ਨੇ ਇਸ ਸ਼ੋਅ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਹਰ ਸਾਲ ਪਟਿਆਲਾ ਕੇਨਲ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾਂਦੇ ਇਸ ਡਾਗ ਸ਼ੋਅ ਵਿੱਚ ਕੁੱਤਿਆਂ ਦੀਆਂ ਦੇਸੀ ਅਤੇ ਵਿਦੇਸ਼ੀ ਨਸਲਾਂ ਇਕੋ ਥਾਂ 'ਤੇ ਦੇਖਣ ਨੂੰ ਮਿਲਦੀਆਂ ਹਨ ਅਤੇ ਖਾਸ ਕਰ ਬੱਚਿਆਂ ਨੂੰ ਇਸ ਡਾਗ ਸ਼ੋਅ ਦੀ ਉਡੀਕ ਰਹਿੰਦੀ ਹੈ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ