Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸ਼ੇਰਗਿੱਲ ਨੇ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

February 13, 2024 12:57 PM
ਮਹੇਸ਼ਇੰਦਰ ਸਿੰਘ ਮਾਂਗਟ

ਲੁਧਿਆਣਾ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਦੀਆਂ ਰੂਰਲ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ ਨਵੀਂ ਦਿੱਲੀ ਵਿਖੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਤੇ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ | ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੁਰੀ ਨੂੰ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦਿਲਾਉਣ ਲਈ ਬੇਨਤੀ ਕੀਤੀ, ਜਿਸ ਨਾਲ ਸਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕਸ ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਤਾ ਖੁੱਲ ਜਾਵੇਗਾ। ਸ਼ੇਰਗਿੱਲ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਇਸ ਦੇ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪੰਜਾਬ ਦਾ ਅਹਿਮ ਮੁੱਦਾ ਰਿਹਾ ਹੈ। ਇਸ ਦਿਸ਼ਾ ਵਿੱਚ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿੱਚ ਸਾਲ 1933 ਤੋਂ ਲਗਾਤਾਰ ਕਿਲਾ ਰਾਏਪੁਰ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਵਰਤਮਾਨ ਵਿੱਚ ਇਹ ਖੇਡਾਂ ਦੁਨੀਆ ਭਰ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਨ।
ਸ਼ੇਰਗਿੱਲ ਨੇ ਪੁਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਦੀ ਪ੍ਰਸਿੱਧੀ ਅਤੇ ਇਨ੍ਹਾਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਪਾਸ ਕਰਕੇ ਮਾਨਯੋਗ ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ, ਪਰ ਅਜੇ ਤੱਕ ਬੈਲਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਭਾਰਤ ਸਰਕਾਰ ਤੋਂ ਕੋਈ ਪ੍ਰਵਾਨਗੀ ਨਹੀਂ ਮਿਲੀ ਹੈ।
ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਸਗੋਂ ਪੰਜਾਬ ਦੇ ਕਰੀਬ 80 ਫੀਸਦੀ ਪਿੰਡਾਂ ਵਿੱਚ ਖੇਡੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ। ਇਸ ਲਈ ਇਸ ਖੇਡ ਨੂੰ ਮੁੜ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲ੍ਹਾ ਰਾਏਪੁਰ ਪਿੰਡ ਸਗੋਂ ਪੰਜਾਬ ਦੇ ਹਰ ਪਿੰਡ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ ਜੋ ਇਸ ਖੇਡ ਨਾਲ ਭਾਵਨਾਤਮਕ ਤੌਰ 'ਤੇ ਜੁੜਿਆ ਹੋਇਆ ਹੈ। ਜਿਸ 'ਤੇ ਉਨ੍ਹਾਂ ਨੇ ਪੁਰੀ ਨੂੰ ਬੇਨਤੀ ਕੀਤੀ ਕਿ ਉਹ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ 'ਤੇ ਰਾਸ਼ਟਰਪਤੀ ਤੋਂ ਪ੍ਰਵਾਨਗੀ ਲੈਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨ, ਤਾਂ ਜੋ ਸਾਡੀ ਪੁਰਾਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ। ਮੀਟਿੰਗ ਦੌਰਾਨ ਸ਼ੇਰਗਿੱਲ ਨੇ ਇਸ ਸਬੰਧੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਮੀਟਿੰਗ ਤੋਂ ਬਾਅਦ ਸ਼ੇਰਗਿੱਲ ਨੇ ਕਿਹਾ ਕਿ ਪੁਰੀ ਨੇ ਇਸ ਮਾਮਲੇ 'ਤੇ ਬਹੁਤ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਇਸ ਅਹਿਮ ਮੁੱਦੇ ਨੂੰ ਉਠਾਉਣਗੇ, ਤਾਂ ਜੋ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਸਕੇ।

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ