Sunday, May 19, 2024

Malwa

ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਾਖਲਿਆਂ 'ਚ ਵਾਧਾ ਕਰਨ ਵਾਲੇ ਪ੍ਰਾਇਮਰੀ ਸਕੂਲਾਂ ਦੇ ਮੁਖੀ ਸਨਮਾਨਿਤ

April 26, 2021 04:36 PM
SehajTimes
ਬਰਨਾਲਾ : ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਮੌਜ਼ੂਦਾ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਮਨੋਰਥ ਨਾਲ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਮਿਲਣ ਲੱਗੇ ਹਨ।ਸਰਕਾਰੀ ਸਕੂਲਾਂ ਵੱਲੋਂ ਪ੍ਰਭਾਵੀ ਤਰੀਕੇ ਚਲਾਈ ਜਾ ਰਹੀ ਦਾਖਲਾ ਮੁਹਿੰਮ ਬਦੌਲਤ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ।ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਆਪਣੇ ਬੱਚਿਆਂਂ ਨੂੰ ਗੈਰ ਸਰਕਾਰੀ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ, ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਦਾਖਲਾ ਮੁਹਿੰਮ ਚਲਾ ਕੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਕੀਤਾ ਜਾ ਰਿਹਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਜਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਹੋਰਨਾਂ ਸਕੂਲਾਂ ਲਈ ਵੀ ਪ੍ਰੇਰਨਾ ਸ੍ਰੋਤ ਬਣ ਸਕਣ।
ਸਨਮਾਨਿਤ ਹੋਣ ਵਾਲੇ ਸਕੂਲ ਮੁਖੀਆਂ ‘ਚ ਯਾਦਵਿੰਦਰ ਸਿੰਘ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਕੈਰੇ,ਕੁਲਵਿੰਦਰ ਕੌਰ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਧਨੇਰ, ਪਰਵਿੰਦਰ ਕੌਰ ਇੰਚਾਰਜ਼ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਖੁਰਦ,ਅਨੂ ਬਾਲਾ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਲਾਲਾ ਬਾਲਕ ਰਾਮ,ਸੁਖਵਿੰਦਰ ਸਿੰਘ ਇੰਚਾਰਜ਼ ਸਰਕਾਰੀ ਪ੍ਰਾਇਮਰੀ ਸਕੂਲ ਕੱਟੂ,ਮੋਹਿਤ ਬਾਵਾ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਦੀਪਗੜ੍ਹ,ਜਤਿੰਦਰ ਸਿੰਘ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਨਾਈਵਾਲਾ,ਸੁਖਵਿੰਦਰ ਕੌਰ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਸੁਰਜੀਤਪੁਰਾ, ਨਿਤਨ ਸੋਢੀ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂਂ,ਰਮਨਦੀਪ ਕੌਰ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਬਲਵਿੰਦਰ ਕੌਰ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ(ਕੁੜੀਆਂ),ਰਜਿੰਦਰ ਕੌਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਗੜ੍ਹ ਬਸਤੀ, ਜਸਵੀਰ ਸਿੰਘ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਜੈਮਲ ਸਿੰਘ ਵਾਲਾ,ਸੂਰਿਆ ਕੁਮਾਰ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਜਗਜੀਤਪੁਰਾ ਅਤੇ ਸਤਵੀਰ ਕੌਰ ਹੈਡਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਖੁਰਦ ਸ਼ਾਮਿਲ ਸਨ।ਸਨਮਾਨਿਤ ਹੋਣ ਵਾਲੇ ਸਕੂਲ ਮੁਖੀਆਂ ਵੱਲੋਂ ਦਾਖਲਾ ਮੁਹਿੰਮ ਨੂੰ ਪ੍ਰਭਾਵਸ਼ਾਲੀ ਰੂਪ ਵਿੱਚ ਚਲਾਉਣ ਲਈ ਆਪੋ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਗਏ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕਰੋਨਾ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਸਣੇ ਹੋਰ ਸਹੂਲਤਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਤੋਟ: ਸਿਵਲ ਸਰਜਨ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਮੈਡੀਕਲ ਮੰਤਵ ਵਾਸਤੇ ਆਕਸੀਜਨ ਦੀ ਵਰਤੋਂ ਕਰਨ ਲਈ ਲੋਹੇ ਤੇ ਸਟੀਲ ਦੇ ਪਲਾਂਟਾ ਦੀਆਂ ਉਦਯੋਗਿਕ ਕਾਰਵਾਈਆਂ ਬੰਦ ਕਰਨ ਦੇ ਹੁਕਮ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਾਰਕਫੈੱਡ ਵਲੋਂ ਬਾਰਦਾਨੇ ਦੀ ਵੰਡ ਵਿੱਚ ਬੇਨਿਯਮੀਆਂ ਕਰਨ ਦੇ ਮਾਮਲੇ ਵਿੱਚ ਗੋਨਿਆਣਾ ਦਾ ਏ.ਐਫ.ਓ. ਮੁਅੱਤਲ

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ