Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦੁਆਰਾ 1965 ਨਾਗਰਿਕਾਂ ਨੇ ਲਿਆ ਲਾਭ : DCParneetShergill

February 13, 2024 02:39 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜ਼ਿਲ੍ਹੇ ਦੇ ਪਿੰਡ ਬਡਾਲੀ ਆਲਾ ਸਿੰਘ ਪਿੰਡ ਰਈਆ, ਬਡਾਲਾ ਅਤੇ ਭੋਲੀਆਂ  ਸਮੇਤ ਹੋਰ ਵੱਖ ਵੱਖ ਪਿੰਡਾਂ ਵਿੱਚ  ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਮਿਤੀ 06 ਫਰਵਰੀ ਤੋਂ 10 ਫਰਵਰੀ ਤੱਕ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਭਗ 75 ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਕਰੀਬ 1965 ਵਿਅਕਤੀਆਂ ਵੱਲੋਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਗਿਆ ਅਤੇ ਜਿਸ ਵਿੱਚੋਂ 1494 ਨਾਗਰਿਕਾਂ ਨੂੰ ਮੌਕੇ ਤੇ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਬਾਕੀ ਸੇਵਾਵਾਂ ਛੇਤੀ ਹੀ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ  ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਸਮੇਤ ਹੋਰ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ