Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

February 13, 2024 02:55 PM
SehajTimes

ਪਟਿਆਲਾ : ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਆਨਲਾਈਨ ਅਤੇ ਆਫਲਾਈਨ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਹੋਣ ਜਾ ਰਹੇ ਯੋਗ ਵੋਟਰਾਂ ਨੂੰ ਅਗਾਊਂ ਰਜਿਸਟ੍ਰੇਸ਼ਨ ਬਾਰੇ ਪ੍ਰੇਰਤ ਕੀਤਾ। ਸੈਲਫ ਹੈਲਪ ਗਰੁੱਪਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪਿੰਡਾਂ ਵਿਚ 100 ਫ਼ੀਸਦੀ ਭਾਗੀਦਾਰੀ ਲਈ ਵਿਸ਼ੇਸ਼ ਯਤਨ ਅਤੇ ਹਰ ਯੋਗ ਵੋਟਰ ਦੀ ਵੋਟ ਬਣਾਉਣ ਅਤੇ ਘਰ ਘਰ ਜਾ ਕੇ ਵੋਟਰ ਜਾਗਰੂਕਤਾ ਮੁਹਿੰਮ  ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਵੀਪ ਪਟਿਆਲਾ ਵੱਲੋਂ ਤਿਆਰ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨੋਡਲ ਅਫ਼ਸਰ ਸਵੀਪ ਵੱਲੋਂ ਪਿੰਡ ਦੇ ਵੋਟਰਾਂ ਨੂੰ ਚੋਣਾਂ ਵਿਚ ਭਾਗੀਦਾਰੀ ਲਈ ਵੋਟਰ ਪ੍ਰਣ ਵੀ ਦਵਾਇਆ। ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਸ੍ਰੀ ਪਵਨ ਗੋਇਲ ਨੇ ਵੀ ਸੈੱਲਫ਼ ਹੈਲਪ ਗਰੁੱਪਾਂ ਨੂੰ ਸਵੀਪ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਪਿੰਡਾਂ ਦੇ ਮਹਿਲਾ ਸੰਗਠਨ ਦੇ ਉੱਨਤੀ ਗਰੁੱਪ, ਗੁਰੂ ਰਵਿਦਾਸ, ਚੜ੍ਹਦੀਕਲਾ, ਰਾਧਾ ਸਾਮ, ਸਿਮਰਨ, ਵਾਹਿਗੁਰੂ, ਸਿਵਸਕਤੀ, ਬਾਬਾ ਅਜੀਤ ਸਿੰਘ ਗਰੁੱਪਾਂ ਦੇ ਮੈਂਬਰ ਸਾਹਿਬਾਨ ਅਤੇ ਨਿਧੀ, ਰੀਨਾ ਛਾਬੜਾ ਨਾਲ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਸ੍ਰੀ ਮੋਹਿਤ ਕੌਸ਼ਲ ਅਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸ਼ਾਮਿਲ ਸਨ।

 

Have something to say? Post your comment