Monday, May 20, 2024

Chandigarh

ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ASI ਕਾਬੂ

February 13, 2024 06:35 PM
SehajTimes
ਚੰਡੀਗੜ  : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਜਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ। 
 
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ 'ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ 4,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ