Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਹੁਣ ਤੱਕ 5327 ਸੇਵਾਵਾਂ ਪ੍ਰਦਾਨ

February 13, 2024 06:41 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਤਾਰ ਲੱਗ ਰਹੇ ਰੋਜ਼ਾਨਾ 24 ਵਿਸ਼ੇਸ਼ ਕੈਂਪਾਂ ਦੌਰਾਨ ਹੁਣ ਤੱਕ 5327 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2500 ਤੋਂ 2800 ਤੱਕ ਲੋਕ ਸ਼ਿਰਕਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦਿੰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ 29 ਕੈਂਪਾਂ ਵਿੱਚ 2718 ਲੋਕਾਂ ਨੇ ਸ਼ਿਰਕਤ ਕੀਤੀ ਤੇ 1659 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1133 ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆਂ।

ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 7691 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 5327 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 552 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 171 ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ ਅਤੇ ਬਾਕੀ 381 ਉਪਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਤੇ ਪਟਿਆਲਾ ਪੁਲਿਸ ਦੇ ਸਾਂਝ ਕੇਂਦਰਾਂ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ