Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

February 13, 2024 06:48 PM
SehajTimes
 
ਚੰਡੀਗੜ੍ਹ : ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ, ਪਟਿਆਲਾ ਨਿਵਾਸੀ ਪਟਵਾਰੀ, ਬਲਕਾਰ ਸਿੰਘ, ਮਾਲ ਹਲਕਾ ਹਮੀਰਗੜ੍ਹ, ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਅਤੇ ਉਹ ਪਿਛਲੀ ਸਰਕਾਰ ਵੱਲੋਂ ਦਿੱਤੀ ਗਈ ਕਰਜ਼ਾ ਰਾਹਤ ਦਾ ਲਾਭ ਲੈਣ ਦੇ ਯੋਗ ਨਹੀਂ ਸਨ। ਇਨ੍ਹਾਂ ਮੁਲਜ਼ਮਾਂ ਨੇ ਪਟਵਾਰੀ ਨਾਲ ਮਿਲੀਭੁਗਤ ਕਰਕੇ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਕੋਲ ਫਰਜ਼ੀ ਹਲਫ਼ਨਾਮੇ ਦਾਇਰ ਕੀਤੇ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਪਟਵਾਰੀ ਨੇ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਅਸਲ ਰਿਪੋਰਟ ਪੋਰਟਲ 'ਤੇ ਅਪਲੋਡ ਨਹੀਂ ਕੀਤੀ ਸੀ ਅਤੇ ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਮੁਆਫ਼ ਕਰਵਾ ਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਰਾਮ ਸਿੰਘ ਨੇ 1,28,249 ਰੁਪਏ, ਸੁਰਿੰਦਰ ਸਿੰਘ ਨੇ 96,258 ਰੁਪਏ ਅਤੇ ਹਰਦੇਵ ਸਿੰਘ ਨੇ 1,77,716 ਰੁਪਏ ਦੀ ਕਰਜ਼ਾ ਰਾਹਤ ਪ੍ਰਾਪਤ ਕੀਤੀ। ਇਸ ਤਰ੍ਹਾਂ ਸਾਰੇ ਮੁਲਜ਼ਮਾਂ ਨੇ ਸਰਕਾਰੀ ਖਜ਼ਾਨੇ ਨੂੰ 4,02,222 ਰੁਪਏ ਦਾ ਨੁਕਸਾਨ ਪਹੁੰਚਾਇਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ