Monday, May 20, 2024

Chandigarh

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

February 13, 2024 06:56 PM
SehajTimes
ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ, ਜੋ ਸੂਬੇ ਵਿੱਚ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਜਨਤਕ ਸ਼ਮੂਲੀਅਤ ਯਕੀਨੀ ਬਣਾਉਣ ਸਣੇ ਸੂਚਨਾ ਪਸਾਰ ਨੂੰ ਵਧੇਰੇ ਸੁਚਾਰੂ ਬਣਾਏਗੀ ਅਤੇ ਪਾਰਦਰਸ਼ਤਾ ਵਿੱਚ ਹੋਰ ਵਾਧਾ ਕਰੇਗੀ। ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਤਕਨੀਕੀ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਮੋਬਾਈਲ-ਅਨੁਕੂਲ ਇਹ ਨਵੀਂ ਵੈੱਬਸਾਈਟ https://ipr.punjab.gov.in/en/ ਪੱਤਰਕਾਰਾਂ ਅਤੇ ਆਮ ਲੋਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਪੱਖੀ ਨੀਤੀਆਂ ਬਾਰੇ ਨਵੀਨਤਮ ਜਾਣਕਾਰੀ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਤੱਕ ਸਹੀ ਜਾਣਕਾਰੀ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਤਿੰਨੋਂ ਭਾਸ਼ਾਵਾਂ ਵਿੱਚ ਪਹੁੰਚਾਉਣਾ ਯਕੀਨੀ ਬਣਾਏਗੀ। ਵੈਬਸਾਈਟ ਦੀਆਂ ਹੋਰ ਮੁੱਖ ਵਿਸ਼ੇਸ਼ਤਾਵਾਂ ਉਜਾਗਰ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਇਸ ਵੈਬਸਾਈਟ ਨੂੰ ਸੌਖ ਅਤੇ ਵਰਤੋਂ ਵਿੱਚ ਆਸਾਨੀ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਇਨ ਕੀਤਾ ਗਿਆ ਹੈ ਤਾਂ ਜੋ ਲੋਕ ਆਸਾਨੀ ਨਾਲ ਜਾਣਕਾਰੀ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਵੈਬਸਾਈਟ ਜ਼ਰੀਏ ਲੋਕ ਸਰਕਾਰ ਦੀਆਂ ਪਹਿਲਕਦਮੀਆਂ, ਪ੍ਰੈਸ ਰਿਲੀਜ਼, ਪ੍ਰਕਾਸ਼ਨਾਵਾਂ ਅਤੇ ਵੱਖ-ਵੱਖ ਖੇਤਰਾਂ ਬਾਰੇ ਤਾਜ਼ਾ ਅਤੇ ਵਿਆਪਕ ਜਾਣਕਾਰੀ ਪ੍ਰਾਪਤ ਕਰ ਸਕਣਗੇ। ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਮੋਬਾਈਲ ਉਪਕਰਣਾਂ ਲਈ ਅਨੁਕੂਲ ਹੈ, ਜਿਸ ਨਾਲ ਲੋਕ ਕਿਸੇ ਵੀ ਥਾਂ 'ਤੇ ਤੁਰੰਤ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ।
 
ਇਹ ਵੈੱਬਸਾਈਟ ਨੈਸ਼ਨਲ ਇਨਫ਼ਾਰਮੈਟਿਕਸ ਸੈਂਟਰ ਪੰਜਾਬ (ਐਨ.ਆਈ.ਸੀ ਪੰਜਾਬ) ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ, ਜੋ ਵਰਤੋਂਕਾਰ-ਪੱਖੀ ਮੁਹਾਂਦਰੇ ਅਤੇ ਨੈਵੀਗੇਸ਼ਨ 'ਤੇ ਆਧਾਰਿਤ ਹੈ ਅਤੇ ਇਹ ਲੋਕਾਂ ਨੂੰ ਸਰਕਾਰੀ ਨੀਤੀਆਂ, ਐਲਾਨਾਂ ਅਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗੀ। ਹੋਰ ਜਾਣਕਾਰੀ ਸਾਂਝੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਵੈਬਸਾਈਟ ਵਿੱਚ ਫ਼ੀਡਬੈਕ ਫ਼ਾਰਮ, ਸਰਵੇਖਣ ਅਤੇ ਸਬੰਧਿਤ ਸਰੋਤਾਂ ਦੇ ਲਿੰਕ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ, ਜੋ ਸਰਕਾਰ ਅਤੇ ਜਨਤਾ ਦਰਮਿਆਨ ਬਿਹਤਰ ਸੰਚਾਰ ਦੀ ਸਹੂਲਤ ਪ੍ਰਦਾਨ ਕਰਨਾ ਯਕੀਨੀ ਬਣਾਉਣਗੀਆਂ। ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਸੰਦੀਪ ਸਿੰਘ ਗਾੜ੍ਹਾ ਨੇ ਕਿਹਾ ਕਿ ਐਨ.ਆਈ.ਸੀ. ਪੰਜਾਬ ਅਤੇ ਡੀ.ਜੀ.ਆਰ. ਵੈਬਸਾਈਟ ਲਈ ਤਕਨੀਕੀ ਸਹਾਇਤਾ ਯਕੀਨੀ ਬਣਾਉਣ ਦੇ ਨਾਲ-ਨਾਲ ਨਵੀਨਤਮ ਤਕਨੀਕੀ ਮਾਪਦੰਡ ਅਤੇ ਸੁਰੱਖਿਆ ਪ੍ਰੋਟੋਕੋਲ ਪ੍ਰਦਾਨ ਕਰਨਗੇ ਤਾਂ ਜੋ ਕਾਰਜਕੁਸ਼ਲਤਾ ਅਤੇ ਸੁਰੱਖਿਆ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਆਈ.ਸੀ. ਪੰਜਾਬ ਤੋਂ ਵਧੀਕ ਐਸ.ਆਈ.ਓ. ਸ੍ਰੀ ਵਿਕਰਮ ਜੀਤ ਗਰੋਵਰ, ਸੀਨੀਅਰ ਡਾਇਰੈਕਟਰ ਸ੍ਰੀ ਅਨੂਪ ਕੁਮਾਰ ਜਲਾਲੀ, ਜੁਆਇੰਟ ਡਾਇਰੈਕਟਰ (ਆਈ.ਟੀ.) ਸ੍ਰੀ ਲੋਕੇਸ਼ ਦਿਵੇਦੀ ਸ਼ਾਮਲ ਸਨ।

Have something to say? Post your comment

 

More in Chandigarh

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ