Sunday, May 05, 2024

Malwa

NRI ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ NRI's ਮਿਲਣੀ : ਡਾ ਪੱਲਵੀ

February 14, 2024 12:23 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦਾ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ