Saturday, February 07, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

February 14, 2024 12:52 PM
SehajTimes

ਮੋਹਾਲੀ : 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ 'ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਐਸ ਡੀ ਐਮ ਦੀਪਾਂਕਰ ਗੁਪਤਾ ਅਨੁਸਾਰ ਸਮੱਸਿਆਵਾਂ ਮੌਕੇ 'ਤੇ ਹੱਲ ਹੋਣ ਕਾਰਨ ਲੋਕ ਖੁਸ਼ ਨਜ਼ਰ ਆ ਰਹੇ ਸਨ। ਇਸ ਮੌਕੇ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਵਲੋਂ ਪਿੰਡ ਦਾਊਂ ਪਹੁੰਚ ਕੇ ਲੋਕਾਂ ਦੀ ਸਮਸਿਆਵਾਂ ਸੁਣੀਆਂ ਗਈਆ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਹਲਕੇ 'ਚੋਂ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ ਕੈਂਪ ਚੱਲ ਰਹੇ ਹਨ। ਲੋਕਾਂ ਨੂੰ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ 'ਚ ਬੈਠੇ ਹੀ ਕਰਵਾ ਸਕਦੇ ਹਨ।

ਆਪ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸੁਣਨਾ ਤੇ ਮੌਕੇ 'ਤੇ ਹੱਲ ਕਰਨਾ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਹੋਇਆ ਹੈ। ਇਹ ਸੇਵਾ ਲਗਾਤਾਰ ਜਾਰੀ ਰਹੇਗੀ। ਉਨ੍ਹਾ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਘਰ ਬੈਠੇ ਹੀ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਅਤੇ ਆਪਣੇ ਲੰਮੇ ਸਮੇਂ ਤੋਂ  ਲੰਬਿਤ ਚਲੇ ਆ ਰਹੇ ਕੰਮਾਂ ਦਾ ਨਿਪਟਾਰਾ ਹੋਣ ਨਾਲ ਲੋਕ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ