Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਫਤਿਹਪੁਰ ਪਿੰਡਾਂ ਵਿੱਚ ਲਗਾਏ ਗਏ ਕੈਂਪ

February 14, 2024 02:00 PM
SehajTimes

ਡੇਰਾਬੱਸੀ : ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਪਹਿਲਕਦਮੀ ਤਹਿਤ ਵਾਰਡ ਨੰ 2,3 ਅਤੇ 17, ਪਿੰਡ ਦੱਪਰ, ਜੋਧਪੁਰ, ਤਸਿੰਬਲੀ ਅਤੇ ਫਤਿਹਪੁਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰਚੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਹਲਕਾ ਵਿਧਾਇਕ ਨੇ ਮੌਕੇ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ