Thursday, November 20, 2025

Chandigarh

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

February 14, 2024 02:14 PM
SehajTimes
ਚੰਡੀਗੜ੍ਹ : ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 1000 ਖੇਡ ਨਰਸਰੀਆਂ ਵਿੱਚੋਂ 205 ਖੇਡ ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ ਹਨ। 14 ਖੇਡਾਂ ਦੀਆਂ 205 ਨਰਸਰੀਆਂ ਲਈ 21 ਸੁਪਰਵਾਈਜ਼ਰਾਂ ਅਤੇ 205 ਕੋਚਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਨਰਸਰੀਆਂ ਦੀ ਸਥਾਪਨਾ ਨਾਲ ਖੇਡਾਂ ਦਾ ਪੱਧਰ ਜ਼ਮੀਨੀ ਪੱਧਰ ’ਤੇ ਉੱਚਾ ਉਠੇਗਾ। ਇਕ ਖੇਡ ਨਰਸਰੀ ਲਈ ਖੇਡ ਵਿਭਾਗ ਵੱਲੋਂ ਕੋਚ ਦੀ ਸਹੂਲਤ ਤੋਂ ਇਲਾਵਾ 60 ਖਿਡਾਰੀਆਂ ਨੂੰ 50 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਡਾਈਟ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸੁਪਰਵਾਈਜ਼ਰਾਂ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਬਿਨੈ ਪੱਤਰ ਮੰਗੇ ਗਏ ਹਨ। ਕੋਚਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ 14 ਖੇਡਾਂ ਵਿੱਚੋਂ ਅਥਲੈਟਿਕਸ ਲਈ 58, ਫੁਟਬਾਲ ਲਈ 48, ਵਾਲੀਬਾਲ ਲਈ 35, ਹਾਕੀ ਲਈ 22, ਕਬੱਡੀ ਲਈ 12, ਹੈਂਡਬਾਲ ਲਈ 9, ਕੁਸ਼ਤੀ ਲਈ 7, ਖੋ ਖੋ ਤੇ ਬਾਸਕਟਬਾਲ ਲਈ 4-4, ਵੇਟਲਿਫਟਿੰਗ ਲਈ 2 ਅਤੇ ਮੁੱਕੇਬਾਜ਼ੀ, ਤਲਵਾਰਬਾਜ਼ੀ, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਹੋਰ ਨਰਸਰੀਆਂ ਦੀ ਸਥਾਪਨਾ ਕੀਤੀ ਜਾਵੇਗੀ ਜਿਨ੍ਹਾਂ ਵਿੱਚ ਬਾਕੀ ਰਹਿੰਦੀਆਂ ਖੇਡਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਦਾ ਨਿਵੇਕਲਾ ਪੱਖ ਖੇਡ ਨਰਸਰੀਆਂ ਦੀ ਸਥਾਪਨਾ ਸੀ ਜਿਸ ਨਾਲ ਹੇਠਲੇ ਪੱਧਰ ਉਤੇ ਖਿਡਾਰੀਆ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸੁਪਰਵਾਈਜ਼ਰ ਲਈ ਉਮਰ 18 ਤੋਂ 45 ਸਾਲ ਅਤੇ ਕੋਚ ਲਈ 18 ਤੋਂ 37 ਸਾਲ ਰੱਖੀ ਗਈ ਹੈ। ਸੁਪਰਵਾਈਜ਼ਰ ਨੂੰ ਉੱਕਾ ਪੁੱਕਾ 50000 ਰੁਪਏ ਪ੍ਰਤੀ ਮਹੀਨਾ ਅਤੇ ਕੋਚ ਨੂੰ 25000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਦਿੱਤਾ ਜਾਵੇਗਾ। ਹੋਰ ਵਧੇਰੇ ਜਾਣਕਾਰੀ ਅਤੇ ਭਰਤੀ ਲਈ ਯੋਗਤਾ ਆਦਿ ਬਾਰੇ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਦੇਖੇ ਜਾ ਸਕਦੇ ਹਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ