Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ "ਕੌਫ਼ੀ ਵਿਦ ਆਫ਼ੀਸਰ" ਪ੍ਰੋਗਰਾਮ ਦੀ ਸ਼ੁਰੂਆਤ

February 14, 2024 02:36 PM
SehajTimes

ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਡਾ. ਹਰਜਿੰਦਰ ਸਿੰਘ ਬੇਦੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ "ਕੌਫ਼ੀ ਵਿਦ ਆਫ਼ੀਸਰ" ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਕੈਰੀਅਰ ਕਾਊਂਸਲਿੰਗ ਅਤੇ ਮਾਰਗ ਦਰਸ਼ਨ, ਟੀਚਾ ਨਿਰਧਾਰਤ ਕਰਨਾ ਅਤੇ ਕੈਰੀਅਰ ਦੇ ਟੀਚਿਆਂ ਦਾ ਵਿਕਾਸ ਕਰਨਾ,  ਨਿੱਜੀ ਸ਼ਕਤੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਨਾ, ਨਿੱਜੀ ਅਤੇ ਸਰਕਾਰੀ ਸੈਕਟਰ ਵਿੱਚ ਕੈਰੀਅਰ/ਨੌਕਰੀ  ਦੇ ਮੌਕਿਆਂ ਬਾਰੇ ਗਿਆਨ ਸਾਂਝਾ ਕਰਨਾ ਅਤੇ ਸਵੈ-ਰੁਜ਼ਗਾਰ ਲਈ ਆਤਮ ਵਿਸ਼ਵਾਸ ਵਧਾਉਣਾ ਹੈ। ਇਸ ਸਬੰਧੀ ਚਾਹਵਾਨ ਪ੍ਰਾਰਥੀ ਇਸ ਲਿੰਕ https://forms.gle/kF2swdxe8HUy3mtM6 ਤੇ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮਿਤੀ 16 ਫਰਵਰੀ 2024 ਨੂੰ 10-15 ਉਮੀਦਵਾਰਾਂ ਦੀ ਮੁਲਾਕਾਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਾਲ ਕਰਵਾ ਕੇ ਕੀਤੀ ਜਾਵੇਗੀ।

Have something to say? Post your comment

 

More in Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ