Wednesday, May 08, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Chandigarh

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ : Harbhajan Singh ETO

February 14, 2024 02:44 PM
SehajTimes
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਕਾਰਨ ਕੁੱਲ 21 ਫੀਸਦੀ ਦੀ ਬਚਤ ਹੋਈ ਹੈ। ਠੰਡ ਅਤੇ ਧੁੰਦ ਦੇ ਮੌਸਮ ਕਾਰਨ ਬੰਦ ਕੀਤੇ ਗਏ ਸੜਕ ਨਿਰਮਾਣ ਦੇ ਕਾਰਜਾਂ ਨੂੰ 15 ਫਰਵਰੀ ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਲੋਕ ਨਿਰਮਾਣ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਅਧਿਕਾਰੀਆਂ ਦੀ ਹੁਣ ਤੱਕ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ। ਇਸ ਵਿੱਤੀ ਵਰ੍ਹੇ ਦੇ ਬਾਕੀ ਰਹਿੰਦੇ 1954 ਕਿਲੋਮੀਟਰ ਸੜਕਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਵਿਭਾਗ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਦੀ ਸਮੀਖਿਆ ਉਪਰੰਤ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ 31 ਮਾਰਚ ਤੱਕ ਸੜਕਾਂ ਦੇ ਬਾਕੀ ਸਾਰੇ ਕਾਰਜ਼ ਵੀ ਟੀਚੇ ਮੁਤਾਬਕ ਮੁਕੰਮਲ ਕਰ ਲਏ ਜਾਣਗੇ। ਮੀਟਿੰਗ ਦੌਰਾਨ ਵਿੱਤੀ ਵਰ੍ਹੇ 2023-24 ਲਈ ਮਿਥੇ ਟੀਚਿਆਂ ਅਨੁਸਾਰ ਵਿਭਾਗ ਦੀ ਹੁਣ ਤੱਕ ਦੀ ਕਾਰਵਾਈ ਬਾਰੇ ਲੋਕ ਨਿਰਮਾਣ ਮੰਤਰੀ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਉਂਦਿਆਂ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਆਂਕ ਭਾਰਤੀ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ 1089 ਕਰੋੜ ਰੁਪਏ ਦੀ ਲਾਗਤ ਨਾਲ 2121 ਕਿਲੋਮੀਟਰ ਸੜਕਾਂ ਬਣਾਈਆਂ ਜਾ ਚੁੱਕੀਆਂ ਹਨ।
 
 
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਸਦਕਾ 263 ਕਰੋੜ ਰੁਪਏ ਦੀ ਬਚਤ ਹੋਈ ਜੋ ਕਿ 21 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 1954 ਕਿਲੋਮੀਟਰ ਦੀਆਂ ਸੜਕਾਂ ‘ਤੇ 1066 ਕਰੋੜ ਰੁਪਏ ਇਸ ਵਿੱਤੀ ਸਾਲ ਵਿੱਚ ਖਰਚ ਕਰ ਲਏ ਜਾਣਗੇ। ਲੋਕ ਨਿਰਮਾਣ ਵਿਭਾਗ ਨੂੰ ਸਫਲਤਾ ਲਈ ਵਧਾਈ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿੱਤੀ ਸਾਲ 2022-23 ਵਿੱਚ 1432 ਕਰੋੜ ਰੁਪਏ ਦੀ ਲਾਗਤ ਨਾਲ 4292 ਕਿਲੋਮੀਟਰ ਸੜਕਾਂ ਬਣਾਇਆਂ ਗਈਆਂ ਸਨ ਅਤੇ ਵਿੱਤੀ ਸਾਲ 2023-24 ਵਿੱਚ 2155 ਕਰੋੜ ਰੁਪਏ ਦੀ ਲਾਗਤ ਨਾਲ 4075 ਕਿਲੋਮੀਟਰ ਸੜਕਾਂ ਦਾ ਟੀਚਾ ਮਿਥਿਆ ਗਿਆ, ਜੋ ਵਿਭਾਗ ਵੱਲੋਂ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਇੰਨ੍ਹਾਂ ਪ੍ਰਾਪਤੀਆਂ ਨੂੰ ਦੇਖਦਿਆਂ ਹੀ ਵਿੱਤੀ ਵਰ੍ਹੇ 2024-25 ਲਈ 2089 ਕਰੋੜ ਰੁਪਏ ਦੀ ਲਾਗਤ ਨਾਲ 2270 ਕਿਲੋਮੀਟਰ ਦੀਆਂ ਸੜਕਾਂ ਦਾ ਟੀਚਾ ਮਿਥਿਆ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਾ ਸਿਰਫ ਸੂਬੇ ਵਿੱਚ ਬੇਹਤਰੀਨ ਮੁਢਲੇ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਬਲਕਿ ਲੋਕਾਂ ਦੇ ਪੈਸੇ ਨੂੰ ਪੂਰੀ ਪਾਰਦਰਸ਼ੀ ਪ੍ਰਕ੍ਰਿਆ ਰਾਹੀਂ ਪੂਰੀ ਇਮਾਨਦਾਰੀ ਨਾਲ ਖਰਚਿਆ ਜਾ ਰਿਹਾ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਹਾਲ ਹੀ ਵਿੱਚ ਤਰੱਕੀ ਪਾਉਣ ਵਾਲੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿੱਥੇ ਵਿਭਾਗ ਵਿੱਚ ਸਮੇਂ ਸਿਰ ਤਰੱਕੀ ਨੂੰ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਉਥੇ ਹੀ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਕੰਮ ਵਿੱਚ ਲਾਪਰਵਾਹੀ ਜਾਂ ਬੇਇਮਾਨੀ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ।

Have something to say? Post your comment

 

More in Chandigarh

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ : ਡੀ ਸੀ ਆਸ਼ਿਕਾ ਜੈਨ

ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ ਪ੍ਰਤੀਸ਼ਤ

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ : ਸਿਬਿਨ ਸੀ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਗਰਮੀ ਦੇ ਮੱਦੇਨਜ਼ਰ ਮਤਦਾਨ ਕੇਂਦਰਾਂ ਤੇ ਪੁਖਤਾ ਪ੍ਰਬੰਧ ਕੀਤੇ ਜਾਣ: DC Ashika Jain ਵੱਲੋਂ AROs ਨੂੰ ਹਦਾਇਤ