Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

February 14, 2024 03:54 PM
SehajTimes

ਬੜਮਾਜਰਾ : ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ, ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਕੀਤੀਆਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬੜਮਾਜਰਾ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵਾਅਦੇ ਅਤੇ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਲਗਾਤਾਰ ਪੂਰਾ ਕੀਤਾ ਜਾ ਰਿਹਾ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਅਧਿਕਾਰਤ ਕਲੋਨੀਆਂ ਦੇ ਵਿੱਚ ਮਕਾਨ ਬਣਵਾ ਕੇ ਪੂਰੀਆਂ ਸੁੱਖ ਸੁਵਿਧਾਵਾਂ ਕਲੋਨੀ ਨਿਵਾਸੀਆਂ ਨੂੰ ਦੇਣਗੇ, ਉਹਨਾਂ ਨੂੰ ਹੀ ਪੰਜਾਬ ਸਰਕਾਰ ਵੱਲੋਂ ਮਾਨਤਾ ਦਿੱਤੀ ਜਾਵੇਗੀ ਪ੍ਰੰਤੂ ਜਿਹੜੇ ਪ੍ਰਾਪਰਟੀ ਡੀਲਰ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਖਿਲਵਾੜ ਕਰਨਗੇ, ਉਹਨਾਂ ਨੂੰ ਕਾਨੂੰਨੀ ਪ੍ਰਕਿਰਿਆ ਦੇ ਅੰਦਰ ਲਿਆਂਦਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇਹ 40-50 ਸਾਲਾਂ ਤੋਂ ਚਲੀ ਆ ਰਹੀ ਪ੍ਰਕਿਰਿਆ ਹੈ ਅਤੇ ਕੋਹੜ ਦੀ ਤਰ੍ਹਾਂ ਇਸ ਪੂਰੇ ਸਿਸਟਮ ਨੂੰ ਚਿਮੜੀ ਹੋਈ ਹੈ। ਪ੍ਰੰਤੂ ਹੌਲੀ- ਹੌਲੀ ਕਰਕੇ ਇਸ ਮਸਲੇ ਨੂੰ ਵੀ ਪੂਰੀ ਤਰ੍ਹਾਂ ਹੱਲ ਕਰ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੇ ਵਿੱਚ ਲੋਕਾਂ ਨੂੰ ਰੋਜ਼-ਮਰ੍ਹਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕਰਨ ਦਾ  ਮੌਕਾ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਦਾ ਰੋਜ਼ਾਨਾ ਇਹਨਾਂ ਕੈਂਪਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਲੋਕੀ ਪੁੱਜ ਕੇ ਇਹਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਬੰਧਤ ਮੁਲਾਜ਼ਮ ਇਹਨਾਂ ਕੈਂਪਾਂ ਦੇ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਬਲਾਕ ਪ੍ਰਧਾਨ ਅਤੇ ਸਾਬਕਾ ਕੌਂਸਲਰ ਆਰ.ਪੀ.ਸ਼ਰਮਾ, ਸਰਪੰਚ ਰਣਜੀਤ ਕੌਰ, ਐਮ.ਸੀ ਗੁਰਮੀਤ ਕੌਰ, ਗੁਰਨਾਮ ਸਿੰਘ,ਰਾਜੂ ਬਡਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਕੁੰਭੜਾ, ਹਰਸੰਗਤ ਸਿੰਘ ਸੁਹਾਣਾ, ਹਰਬਿੰਦਰ ਸੈਣੀ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ,
 ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ