Monday, January 12, 2026
BREAKING NEWS

Chandigarh

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

February 14, 2024 04:03 PM
SehajTimes
ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।
 

 

Have something to say? Post your comment

 

More in Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ