Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਧਰਨੇ, ਰੈਲੀਆਂ ਕਰਨ ’ਤੇ ਮਨਾਹੀ

February 14, 2024 04:11 PM
SehajTimes
ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ  ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
 

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ