Wednesday, September 17, 2025

Malwa

ਉਗਰਾਹਾਂ ਧੜੇ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ

February 14, 2024 04:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ  : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਇੱਕ ਵਾਰ ਫਿਰ ਆਪਣੀ ਤਾਕਤ ਦਿਖਾਈ। ਰੈਲੀ ਵਿੱਚ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਇਸ ਵਾਰ ਕਈ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਦਿੱਲੀ ਚੱਲੋ ਅੰਦੋਲਨ 'ਚ ਉਗਰਾਹਾਂ ਧੜੇ ਵੱਲੋਂ ਸ਼ਾਮਿਲ ਨਾ ਹੋਣ ਕਾਰਨ ਸਵਾਲ ਖੜ੍ਹੇ ਹੋ ਰਹੇ ਸਨ ਪਰੰਤੂ ਬੁੱਧਵਾਰ ਨੂੰ ਸ਼ੇਰੋਂ ਵਿਖੇ ਯੂਨੀਅਨ ਨੇ ਵੱਡਾ ਇਕੱਠ ਕਰਕੇ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਰੈਲੀ ਦੌਰਾਨ ਦੱਸਿਆ ਗਿਆ ਕਿ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਤਜਵੀਜ਼ਸ਼ੁਦਾ ਅੰਦੋਲਨ ਤਹਿਤ ਵੀਰਵਾਰ ਨੂੰ ਸੁਨਾਮ ਵਿੱਚ ਰੇਲ ਗੱਡੀਆਂ ਰੋਕਕੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨ ਵਿਰੋਧੀ ਹਨ। ਕਿਸਾਨਾਂ ਦੀ ਆੜ ਵਿੱਚ ਸਿਰਫ਼ ਰਾਜਨੀਤੀ ਕੀਤੀ ਜਾ ਰਹੀ ਹੈ। ਅੰਦੋਲਨਕਾਰੀ ਕਿਸਾਨਾਂ 'ਤੇ ਅੱਤਿਆਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਲਟਕਦੀਆਂ ਕਿਸਾਨੀ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ,  ਨਹੀਂ ਤਾਂ ਜਥੇਬੰਦੀ ਅਗਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ 24 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਜਥੇਬੰਦੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਸੁਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਗਗਨਦੀਪ ਸਿੰਘ ਚੱਠਾ, ਸੰਗਰੂਰ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ,  ਰਾਮ ਸਰਨ ਸਿੰਘ ਉਗਰਾਹਾਂ, ਬਲਾਕ ਸਕੱਤਰ ਸੁਖਪਾਲ ਮਾਣਕ , ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਹਰਦੀਪ ਸਿੰਘ, ਕਰਮਜੀਤ ਸਿੰਘ, ਮੱਖਣ ਸਿੰਘ ਸ਼ੇਰੋਂ, ਹੈਪੀ ਸਿੰਘ ਸ਼ੇਰੋਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ