Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

PSPCL ਦਾ SDO ਅਤੇ R.A. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ 

February 14, 2024 05:22 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ 'ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ