Thursday, May 02, 2024

Chandigarh

SSS ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

February 14, 2024 05:26 PM
SehajTimes
ਚੰਡੀਗੜ੍ਹ : ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। 
 
 
ਨਵ-ਨਿਯੁਕਤ ਮੈਂਬਰਾਂ ਅਨਿਲ ਮਹਾਜਨ, ਨਰੇਸ਼ ਪਾਠਕ ਅਤੇ ਗੁੰਜਨ ਚੱਢਾ ਨੂੰ ਵਧਾਈ ਦਿੰਦਿਆਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਗੇ।
 
 
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮੁੱਖ ਮੰਤਰੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਉਹ ਰੰਗਲਾ ਪੰਜਾਬ ਮਿਸ਼ਨ 'ਚ ਆਪਣਾ ਭਰਪੂਰ ਯੋਗਦਾਨ ਪਾ ਸਕਣ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ