Sunday, May 05, 2024

Chandigarh

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

February 14, 2024 06:59 PM
SehajTimes
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ। ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਕੀਤੇ ਅਹਿਮ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਸਵਾਮੀਨਾਥਨ ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦੀ ਖਰੀਦ ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਸੰਕਟ ਨੂੰ ਟਾਲਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ।
 
ਆਪਣੀਆਂ ਜਾਇਜ਼ ਮੰਗਾਂ ਲਈ ਕੌਮੀ ਰਾਜਧਾਨੀ ਵੱਲ ਕਿਸਾਨਾਂ ਦੇ ਸ਼ਾਂਤਮਈ ਮਾਰਚ ਨੂੰ ਰੋਕਣ ਲਈ ਪੁਲਿਸ ਨੂੰ ਇੱਕ ਸਾਧਨ ਵਜੋਂ ਵਰਤਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਕੜੀ ਆਲੋਚਨਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਨਿਰਾਸ਼ਾ ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ  ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ, ਜਿਨ੍ਹਾਂ ਨੇ ਹਰੀ ਕ੍ਰਾਂਤੀ ਲਿਆਂਦੀ ਹੈ ਅਤੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਿਆ ਹੈ। ਉਹਨਾਂ ਨੂੰ ਆਪਣੇ ਰਾਸ਼ਟਰਵਾਦੀ ਹੋਣ ਦਾ ਕਿਸੇ ਨੂੰ ਸਬੂਤ ਦੇਣ ਦੀ ਲੋੜ ਨਹੀਂ ਹੈ ਅਤੇ ਉਹਨਾਂ ਨੂੰ ਲੋਕਤੰਤਰੀ ਦੇਸ਼ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਉਠਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਹਨਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ। ਇਹ ਅਸਵੀਕਾਰਯੋਗ ਅਤੇ ਗੈਰ-ਵਾਜਿਬ ਹੈ। ਕਿਸਾਨਾਂ ਦੀ ਦੁਰਦਸ਼ਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਤੋਂ ਲੋੜੀਂਦੀ ਸਹਾਇਤਾ ਨਾ ਮਿਲਣ ਕਾਰਨ ਦੇਸ਼ ਦਾ ‘ਅੰਨਦਾਤਾ’ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਅਸਥਿਰ ਬਾਜ਼ਾਰੀ ਕੀਮਤਾਂ ਨਾਲ ਜੂਝ ਰਿਹਾ ਹੈ। ਇਸ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਖੇਤੀਬਾੜੀ ਸੈਕਟਰ ਖ਼ਤਰੇ ਵਿੱਚ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਦੀ ਵੀ ਅਪੀਲ ਕੀਤੀ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ