Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਨੇ  'ਵਿਸ਼ਵ ਰੇਡੀਓ ਦਿਵਸ 2024' ਮੌਕੇ ਕਰਵਾਏ ਮੁਕਾਬਲੇ

February 14, 2024 07:23 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿਖੇ 'ਵਿਸ਼ਵ ਰੇਡੀਓ ਦਿਵਸ 2024' ਮਨਾਇਆ ਗਿਆ। ਇਸ ਮੌਕੇ 'ਦਿ ਹਮਿੰਗ ਕੈਂਪਸ' ਵਿਸ਼ੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਦੇ ਐੱਮ. ਏ. ਭਾਗ ਪਹਿਲਾ ਅਤੇ ਦੂਜਾ ਦੇੇ ਵਿਦਿਆਰਥੀਆਂ ਦੇ ਰੇਡੀਓ ਨਾਟਕ ਅਤੇੇ ਜਿੰਗਲ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਦੀਆਂ ਕੁੱਲ ਅੱਠ ਟੀਮਾਂ ਨੇ ਆਪਣੀ ਰਚਨਾਤਮਕਤਾ ਅਤੇ ਹੁਨਰ ਰਾਹੀਂ ਕਈ ਸੰਜੀਦਾ ਮੁੱਦਿਆਂ ਨੂੂੰ ਛੂਹਿਆ। ਇਨ੍ਹਾਂ ਗੰਭੀਰ ਸਮਾਜਿਕ ਮਸਲਿਆਂ ਵਿੱਚ ਪੰਜਾਬੀ ਮੁਟਿਆਰਾਂ ਵੱਲੋਂ ਅਮਰੀਕਾ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ਼ ’ਡੌਂਕੀ ਰੂਟ’ ਰਾਹੀਂ ਜਾਣ ਅਤੇ ਫਿਰ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਹੋਣ, ਕਿਸਾਨਾਂ ਵੱਲੋਂ ਅੰਨ ਦੀ ਪੈਦਾਵਾਰ ਵਧਾਉਣ ਲਈ ਵਰਤੀਆਂ ਜਾ ਰਹੀਆਂ ਬੇ-ਲੋੜੀਂਦੀਆਂ ਖਾਦਾਂ ਵਰਗੇ ਮੁੱਦਿਆਂ ਨੂੰ ਛੂਹਿਆ।  
 
 
ਵਿਭਾਗ ਦੇ ਸਾਬਕਾ ਮੁਖੀ ਪ੍ਰੋ. (ਰਿਟਾ.) ਹਰਜਿੰਦਰ ਸਿੰਘ ਵਾਲੀਆ, ਆਲ ਇੰਡੀਆ ਤੋਂ ਸ਼੍ਰੀਮਤੀ ਸ਼ਹਿਨਾਜ਼ ਜੌਲੀ ਕੌੜਾ ਅਤੇ ਸ.ਅਮਰਜੀਤ ਵੜੈਚ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਨ੍ਹਾਂ ਆਏ ਹੋਏ ਮਹਿਮਾਨਾਂ ਨੇ ਜਿੱਥੇ ਮੀਡੀਆ ਦੇ ਖੇਤਰ ਵਿੱਚ ਆਪੋ-ਆਪਣੇ ਤਜਰਬੇ ਸਾਂਝੇ ਕੀਤੇ, ਉੱਥੇ ਹੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਕੰਮ ਦੀ ਸਮੀਖਿਆ ਵੀ ਕੀਤੀ। ਵਿਭਾਗ ਮੁਖੀ ਡਾ. ਨੈਨਸੀ ਦਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਵਿਭਾਗ ਵੱਲੋਂ ਅਜਿਹੇ ਉਪਰਾਲੇ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਹਨ ਤਾਂ ਜੋ ਭਵਿੱਖ ਵਿੱਚ ਇਹ ਵਿਦਿਆਰਥੀਆ ਪੱਤਰਕਾਰੀ ਦੇ ਖੇਤਰ ਵਿੱਚ ਅੱਗੇ ਵੱਧ ਸਕਣ। ਇਸ ਮੌਕੇ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਅਮਨਪ੍ਰੀਤ ਰੰਧਾਵਾ ਨੇ ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਦੇ ਐਲਾਨ ਕੀਤਾ।
 

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ