Monday, May 06, 2024

Chandigarh

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

February 15, 2024 11:21 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ। 
 
 
 
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ। ਸਿਬਿਨ ਸੀ.  ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। 

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ