Friday, May 03, 2024

Chandigarh

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਪਿੰਡਾਂ ਵਿੱਚ ਲਗਾਏ ਗਏ ਕੈਂਪ  

February 15, 2024 12:09 PM
SehajTimes

ਖਰੜ : ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ  ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ। ਐਸ ਡੀ ਐਮ ਗੁਰਮੰਦਰ ਸਿੰਘ ਨੇ ਦੱਸਿਆ ਕਿ ਹੁਣ ਤਕ ਇਨ੍ਹਾਂ ਕੈਂਪਾਂ ਵਿੱਚ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਲਈ ਬਿਨੈ ਪੱਤਰ ਪ੍ਰਾਪਤ ਹੋ ਰਹੇ ਹਨ ਅਤੇ ਉਹਨਾਂ ਸੇਵਾਵਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।

ਐਸ.ਡੀ.ਐਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰੀ ਸੇਵਾਵਾਂ ਲਈ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕੈਂਪਾਂ ਰਾਹੀਂ ਇਹ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮੁੱਖ ਤੌਰ 'ਤੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ