Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੜਕ ਸੁਰੱਖਿਆ ਦੇ ਹੀਰੋ ਬਣੋ : ਡੀ.ਐਸ.ਪੀ ਕਰਨੈਲ ਸਿੰਘ

February 15, 2024 12:56 PM
SehajTimes
ਪਟਿਆਲਾ : ਆਮ ਲੋਕਾਂ ਨੂੰ ਸੜਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਅਤੇ ਸੜਕੀ ਹਾਦਸੀਆਂ ਨੂੰ ਠੱਲ ਪਾਉਣ ਦੇ ਮੰਤਵ ਨਾਲ  "ਸੜਕ ਸੁਰੱਖਿਆ ਦੇ ਹੀਰੋ ਬਣੋ" ਸਲੋਗਨ ਅਧੀਨ 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਮਨਾਏ ਗਏ ਕੌਮੀ ਸੜਕ ਸੁਰੱਖਿਆ ਮਹੀਨੇ ਦੀ ਸਮਾਪਤੀ ਮੌਕੇ ਪਟਿਆਲਾ ਪੁਲਿਸ ਨੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਲੀਲਾ ਭਵਨ ਤੇ ਟਰੱਕ ਯੂਨੀਅਨ ਪਟਿਆਲਾ ਵਿਖੇ ਸੈਮੀਨਾਰ ਕਰਵਾਏ ਗਏ।
 
 
ਇਸ ਮੌਕੇ ਡੀ.ਐਸ.ਪੀ. ਟ੍ਰੈਫਿਕ ਪਟਿਆਲਾ ਕਰਨੈਲ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕੌਮੀ ਸੜਕ ਸੁਰੱਖਿਆ ਮਹੀਨੇ ਸਬੰਧੀ ਉਲੀਕੇ ਪ੍ਰੋਗਰਾਮ ਦੀ ਇੰਨ ਬਿੰਨ ਪਾਲਣਾ ਕਰਵਾਉਂਦੇ ਹੋਏ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਸਮੇਤ ਹੋ ਰਹੇ ਸੜਕੀ ਹਾਦਸਿਆ ਨੂੰ ਰੋਕਣਾ ਲਈ ਉਲੀਕੇ ਹੋਏ ਪ੍ਰੋਗਰਾਮ ਅਨੁਸਾਰ ਨੁੱਕੜ ਨਾਟਕ, ਸੈਮੀਨਾਰ, ਵੱਖ-ਵੱਖ ਚੌਕਾਂ ਵਿੱਚ ਬੈਨਰ ਲਗਾਕੇ ਅਤੇ ਜੀਪ ਤੇ ਬੈਨਰ ਅਤੇ ਲਾਊਡ ਸਪੀਕਰ ਲਗਾਕੇ ਆਪ ਪਬਲਿਕ ਨੂੰ ਜਾਗਰੂਕ ਕੀਤਾ ਗਿਆ ਹੈ। ਡੀ.ਐਸ.ਪੀ. ਕਰਨੈਲ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਅੰਦਰ ਹਰ ਸਾਲ ਸੜਕੀ ਹਾਦਸਿਆ ਦੋਰਾਨ ਹਜ਼ਾਰਾ ਦੀ ਗਿਣਤੀ ਵਿੱਚ ਲੋਕ ਆਪਣੀਆ ਜਾਨਾ ਗੁਆ ਲੈਂਦੇ ਹਨ। ਸੜਕੀ ਹਾਦਸੇ ਹੋਣ ਦੇ ਮੁੱਖ ਕਾਰਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਹੀ ਹੁੰਦਾ ਹੈ।
 
 
 
ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਨੇ ਸੜਕ ਤੇ ਚਲਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕ ਜਿਵੇਂ ਕਿ ਜਿਹੜੇ ਕਾਰ ਚਾਲਕਾਂ ਵੱਲੋਂ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕੀਤੀ ਗਈ ਉਨ੍ਹਾਂ ਨੂੰ ਅਤੇ ਜਿਹੜੇ ਦੋ ਪਹੀਆ ਵਾਹਨ ਚਾਲਕਾਂ ਵੱਲੋਂ ਹੈਲਮਟ ਦੀ ਵਰਤੋਂ ਕੀਤੀ ਗਈ, ਨੂੰ ਗੁਲਾਬ ਦੇ ਫੁੱਲ ਅਤੇ ਚਾਕਲੇਟ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ। ਟਰੱਕ ਯੂਨੀਅਨ ਦੇ ਸੈਮੀਨਾਰ ਵਿਚ ਬੋਲਦੇ ਹੋਏ ਕਰਨੈਲ ਸਿੰਘ ਨੇ ਕਿਹਾ ਕਿ ਸੜਕ ਨਾਲ ਸਭ ਤੋਂ ਜਿਆਦਾ ਸਬੰਧ ਡਰਾਈਵਰਾਂ ਦਾ ਹੁੰਦਾ ਹੈ ਜੋ ਦਿਨ-ਰਾਤ ਸੜਕਾਂ ਤੇ ਗੁਜਾਰਦੇ ਹਨ, ਸੋ  ਡਰਾਈਵਰਾਂ ਨੂੰ ਅਪੀਲ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰਨ,ਜਿਸ ਨਾਲ ਉਨ੍ਹਾ ਦੀ ਸੁਰੱਖਿਆ ਵੀ ਹੋ ਸਕੇ ਅਤੇ ਹੋਰਨਾ ਰਾਹਗੀਰਾ ਦੀ ਵੀ ਸੁਰੱਖਿਆ ਬਣੀ ਰਹੇ। ਉਨ੍ਹਾਂ ਨੇ ਆਮ ਲੋਕਾਂ, ਵਿਦਿਆਰਥੀਆ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਪੁਲਿਸ ਦਾ ਸਹਿਯੋਗ ਕਰਦੇ ਹੋਏ ਸਾਰੇ ਜਣੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਤੇ "ਸੜਕ ਸੁਰੱਖਿਆ ਦੇ ਹੀਰੋ ਬਣੋ"।   

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ