Monday, May 06, 2024

Malwa

ਸੁਨਾਮ ਚ, ਕਿਸਾਨਾਂ ਨੇ ਰੇਲਾਂ ਦੀ ਰੋਕੀ ਰਫ਼ਤਾਰ 

February 15, 2024 02:50 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਰਕਾਰਾਂ ਵੱਲੋਂ ਕਿਸਾਨਾਂ ਤੇ ਕੀਤੇ ਜਾ ਰਹੇ ਸਰਕਾਰੀ ਜ਼ਬਰ ਦੇ ਵਿਰੋਧ ਅਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਵੀਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਰੇਲਵੇ ਲਾਈਨਾਂ ਤੇ ਤਿੰਨ ਘੰਟਿਆਂ ਲਈ ਧਰਨਾ ਦੇਕੇ ਰੇਲਾਂ ਦੀ ਰਫ਼ਤਾਰ ਰੋਕੀ। ਰੇਲ ਟਰੈਕ ਤੇ ਦਿੱਤੇ ਧਰਨੇ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਵੀ ਸ਼ਿਰਕਤ ਕੀਤੀ। ਕਿਸਾਨਾਂ ਦੇ ਸੰਕੇਤਕ ਧਰਨੇ ਕਾਰਨ ਪੁਲਿਸ ਵੱਲੋਂ ਹਾਲਾਤਾਂ ਤੇ ਬਾਜ਼ ਅੱਖ ਰੱਖੀ ਜਾ ਰਹੀ ਸੀ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਐਸਪੀ ਨਵਰੀਤ ਸਿੰਘ ਵਿਰਕ ਤੇ ਡੀਐਸਪੀ ਮਨਦੀਪ ਸਿੰਘ ਖ਼ੁਦ ਮੁਸ਼ਤੈਦ ਦਿਖਾਈ ਦਿੱਤੇ। ਕਿਸਾਨੀ ਮੰਗਾਂ ਅਤੇ ਸਰਕਾਰੀ ਜ਼ਬਰ ਦੇ ਵਿਰੋਧ ਵਿੱਚ ਰੇਲ ਟਰੈਕ ਤੇ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ’ਤੇ ਕੇਂਦਰ ਨਾਲ ਮਿਲੀਭੁਗਤ ਦੇ ਗੰਭੀਰ ਇਲਜ਼ਾਮ ਲਾਏ। ਸੂਬਾ ਪ੍ਰਧਾਨ  ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਸਰਕਾਰੀ ਜ਼ਬਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 16 ਫਰਵਰੀ ਦੇ ਭਾਰਤ ਬੰਦ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ ਅਤੇ 24 ਫਰਵਰੀ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਹੈ ਲੇਕਿਨ ਆਉਣ ਵਾਲੇ ਦਿਨਾਂ ਵਿੱਚ ਹਾਲਾਤਾਂ ਨੂੰ ਦੇਖਕੇ ਹੀ ਫੈਸਲਾ ਲਿਆ ਜਾਵੇਗਾ । ਬੁਲਾਰਿਆਂ ਨੇ ਕਿਹਾ ਕਿ ਸਰਕਾਰ 58 ਸਾਲ ਦੇ ਕਿਸਾਨਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਲਖੀਮਪੁਰ ਖੀਰੀ ਦੇ ਕਥਿਤ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਜਨਕ ਸਿੰਘ ਭੁਟਾਲ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ,ਜਗਤਾਰ ਸਿੰਘ ਕਾਲਾਝਾੜ, ਰਾਮਸ਼ਰਨ ਸਿੰਘ ਉਗਰਾਹਾਂ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਸੁਖਪਾਲ ਸਿੰਘ ਮਾਣਕ, ਗਗਨਦੀਪ ਸਿੰਘ ਚੱਠਾ, ਸੁਖਪਾਲ ਸਿੰਘ ਮਾਣਕ, ਅਜੈਬ ਸਿੰਘ ਜਖੇਪਲ, ਜਸਵੀਰ ਕੌਰ ਉਗਰਾਹਾਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਬੀਬੀਆਂ ਹਾਜ਼ਰ ਸਨ। 

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ