Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਖਰੜ ਸਬ ਡਵੀਜ਼ਨ ਦੇ ਪਿੰਡ ਵਿਖੇ ਲਾਏ ਗਏ ਕੈਂਪ

February 15, 2024 05:01 PM
SehajTimes
ਖਰੜ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਲੋਕ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਭਰਪੂਰ ਲਾਹਾ ਲੈ ਰਹੇ ਹਨ ਤੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕਰਵਾ ਰਹੇ ਹਨ, ਜਿਸ ਨਾਲ ਕੈਂਪਾਂ ਨੂੰ ਕਾਮਯਾਬੀ ਮਿਲ ਰਹੀ ਹੈ। ਪਿੰਡ ਸੁਹਾਲੀ ਵਿਖੇ ਲਾਏ ਕੈਂਪ ਵਿੱਚ ਪੁੱਜੇ ਇਸੇ ਪਿੰਡ ਦੇ ਨੌਜਵਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਆਪਣਾ ਆਧਾਰ ਕਾਰਡ ਅੱਪਡੇਟ ਕਰਵਾਉਣ ਸਬੰਧੀ ਦਿੱਕਤਾਂ ਦਰਪੇਸ਼ ਸਨ ਪਰ ਅੱਜ ਦੇ ਇਸ ਕੈਂਪ ਵਿੱਚ ਉਸ ਦਾ ਆਧਾਰ ਕਾਰਡ ਅਪਡੇਟ ਸਬੰਧੀ ਫਾਰਮ ਦਰੁਸਤ ਕਰਵਾ ਕੇ ਉਸ ਨੂੰ ਸਹੀ ਰਾਹ ਪਾ ਦਿੱਤਾ ਗਿਆ ਹੈ, ਜਿਸ ਨਾਲ ਉਸ ਦਾ ਕੰਮ ਬਣ ਜਾਵੇਗਾ। ਇਸੇ ਪਿੰਡ ਦੇ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਆਪਣਾ ਲੇਬਰ ਕਾਰਡ ਨਾ ਬਣਨ ਕਰ ਕੇ ਲੰਮੇਂ ਸਮੇਂ ਤੋਂ ਪ੍ਰੇਸ਼ਾਨ ਸੀ। ਅੱਜ ਇਸ ਕੈਂਪ ਵਿੱਚ ਕਾਗਜ਼ਾਤ ਸਬੰਧੀ ਉਸ ਦੀ ਦਿੱਕਤ ਦੂਰ ਕਰ ਦਿੱਤੀ ਗਈ ਹੈ ਤੇ ਹੁਣ ਉਸ ਨੂੰ ਲੇਬਰ ਕਾਰਡ ਦੀ ਸਹੂਲਤ ਹਾਸਲ ਹੋ ਜਾਵੇਗੀ। ਇਸੇ ਤਰ੍ਹਾਂ ਪਿੰਡ ਸੁਹਾਲੀ ਦੇ ਹੀ ਜਗਮੇਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੀ ਧੀ ਦਾ ਵਿਆਹ ਕੀਤਾ ਸੀ ਪਰ ਸ਼ਗਨ ਸਕੀਮ ਦਾ ਲਾਭ ਉਹਨਾਂ ਨੂੰ ਨਹੀਂ ਸੀ ਮਿਲ ਰਿਹਾ। ਕਾਗਜ਼ਾਤ ਸਬੰਧੀ ਕੁਝ ਦਿੱਕਤਾਂ ਆ ਰਹੀਆਂ ਸਨ, ਜਿਹੜੀਆਂ ਕਿ ਇਸ ਕੈਂਪ ਵਿਚ ਹੱਲ ਹੋ ਗਈਆਂ ਹਨ। ਉਹ ਇਸ ਉਪਰਾਲੇ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ। 
 
 
ਉਪ ਮੰਡਲ ਮੈਜਿਸਟਰੇਟ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਖਰੜ ਉਪ ਮੰਡਲ ਦੇ ਪਿੰਡ ਸਹੌੜਾਂ, ਲਖਨੌਰ, ਸੁਹਾਲੀ ਤੀਰਥਾਂ, ਮਾਮੂਪੁਰ, ਸਕਰੂਲਾਂਪੁਰ, ਰਾਮਪੁਰਾ ਅਤੇ ਧੰਗਤਾਣਾ ਵਿਖੇ ਲਾਏ ਕੈਂਪਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਸੁਣਵਾਈ ਕਰ ਕੇ ਉਨ੍ਹਾਂ ਦਾ ਫੌਰੀ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਨਾ ਹੈ। ਇਨ੍ਹਾਂ ਕੈਂਪਾਂ ਵਿੱਚ ਲੋਕ 44 ਕਿਸਮ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸ਼੍ਰੀਮਤੀ ਨਤਾਸ਼ਾ ਜੋਸ਼ੀ, ਜਨਰਲ ਸਕੱਤਰ ਮਹਿਲਾ ਵਿੰਗ, ਆਪ ਸਮੇਤ ਪਤਵੰਤੇ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ