Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

February 15, 2024 06:48 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ। ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ