Saturday, December 13, 2025

Chandigarh

ਪੁਲਿਸ ਕਾਰਵਾਈ ਨੇ ਮੋਦੀ ਦੀ ਭਾਜਪਾ ਸਰਕਾਰ ਦਾ ਕਿਰਦਾਰ ਕੀਤਾ ਨੰਗਾ : ਚੇਤਨ ਸਿੰਘ ਜੌੜਾਮਾਜਰਾ

February 15, 2024 07:17 PM
SehajTimes
ਚੰਡੀਗੜ੍ਹ : ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ।
 

ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ।

ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ 'ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ।

ਕਿਸਾਨਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ 'ਤੇ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ।

ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ।

ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

 

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ "ਅੰਨਦਾਤਾ" ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ