Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ : ਡਾ ਪੱਲਵੀ

February 15, 2024 07:43 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਸ੍ਰੀ ਰਾਜ ਕੁਮਾਰ, ਡੀ.ਡੀ.ਪੀ.ਓ ਸ੍ਰੀਮਤੀ ਅਮਨਦੀਪ ਸਿੰਘ, ਐਕਸੀਅਨ ਬਿਜਲੀ ਬੋਰਡ ਇੰਜ ਹਰਵਿੰਦਰ ਸਿੰਘ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ ਬੀ.ਡੀ.ਪੀ.ਓ ਮਾਲੇਰਕੋਟਲਾ ਸ੍ਰੀ ਕ੍ਰਿਸ਼ਨ ਸਿੰਘ, ਬੀ.ਡੀ.ਪੀ.ਓ. ਅਮਰਗੜ੍ਹ ਸ੍ਰੀਮਤੀ ਰੁਪਿੰਦਰ ਕੌਰ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਈ.ਓ. ਅਮਰਗੜ੍ਹ/ਅਹਿਮਦਗੜ੍ਹ ਸ੍ਰੀ ਅਮਨਦੀਪ ਸਿੰਘ, ਏ.ਐਮ.ਈ..ਇੰਜ. ਨਰਿੰਦਰ ਕੁਮਾਰ,ਸ੍ਰੀ ਅਜੇ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆ ਕਿਹਾ ਕਿ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂਵਾਂ ਪਹਿਲ ਦੇ ਆਧਾਰ ਤੇ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ । ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਦੇਰੀ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿਤ ਨਿੱਜੀ ਤੌਰ 'ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਹਨ ਅਤੇ ਕਿਸੇ ਵੀ ਕਾਰਨ ਕਰਕੇ ਅਜੇ ਤੱਕ ਮੁਕੰਮਲ ਨਹੀਂ ਹੋਏ ਸਬੰਧਿਤ ਵਿਭਾਗ ਦੇ ਅਧਿਕਾਰੀ ਉਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰਵਾਉਣ ਨੂੰ ਤਰਜੀਹ ਦੇਣ ।ਉਨ੍ਹਾਂ ਹੋਰ ਕਿਹਾ ਕਿ ਜਿਹੜੇ ਕੰਮ ਕਿਸੇ ਕਾਰਨ ਕਰਕੇ ਜਮਾਂ ਨਹੀਂ ਹੋਏ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਅਤੇ ਜਿਹੜੇ ਕੰਮ ਕਿਸੇ ਤਕਨੀਕੀ ਕਾਰਨ ਕਰਕੇ ਸ਼ੁਰੂ ਨਹੀਂ ਹੋ ਸਕਦੇ ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾ ਕਰਵਾਏ ਜਾਣ ਤਾਂ ਜੋ ਵਿਭਾਗੀ ਉਪਚਾਰਿਕਤਾਵਾਂ ਮੁਕੰਮਲ ਹੋ ਸਕਣ ।

 

Have something to say? Post your comment