Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ

February 16, 2024 10:48 AM
Daljinder Singh Pappi
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ  ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ