Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Malwa

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ

February 16, 2024 11:40 AM
SehajTimes
ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜ਼ੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।
 
 
ਡਿਪਟੀ ਕਮਿਸ਼ਨਰ ਨੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲ ਦੇ ਖੇਡ ਮੈਦਾਨ ਵਿੱਚ ਬਰਸਾਤੀ ਪਾਣੀ ਖੜਨ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਇਸ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਛੇਤੀ ਹੀ ਐਸਟੀਮੇਟ ਲਗਵਾ ਕੇ ਇਸ ਦਾ ਹੱਲ ਕੀਤਾ ਜਾਵੇਗਾ।

Have something to say? Post your comment