Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦੇ I.A.S ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ  

February 16, 2024 11:58 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ./ਪੀ.ਸੀ. ਐੱਸ (ਪ੍ਰੀ.)(ਰੈਗੂਲਰ/ਵੀਕਐਂਡ)  ਯੂ.ਜੀ.ਸੀ./ਨੈਟ ਅਤੇ ਪੀ.ਸੀ. ਐੱਸ. (ਜੂਡੀਸ਼ਰੀ) ਦੀ ਤਿਆਰੀ ਲਈ ਹਨ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਦੇ ਉੱਚ ਅਹੁਦਿਆਂ ਤੱਕ ਅੱਪੜਨ ਸੰਬੰਧੀ ਸੁਪਨਿਆਂ ਦੀ ਪੂਰਤੀ ਲਈ ਸਸਤੀਆਂ ਦਰਾਂ ਉੱਤੇ ਮਿਆਰੀ ਅਗਵਾਈ ਪ੍ਰਦਾਨ ਕਰਨ ਹਿਤ ਹਰ ਸੰਭਵ ਮਦਦ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਇਨ੍ਹਾਂ ਟੈਸਟਾਂ ਦੀ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀ ਇਸ ਕੇਂਦਰ ਨਾਲ਼ ਜੁੜ ਕੇ ਲਾਭ ਉਠਾ ਸਕਦੇ ਹਨ। ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 19-02-2024 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641, 9779150845 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ