Friday, May 17, 2024

Chandigarh

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

February 16, 2024 12:31 PM
SehajTimes

ਚੰਡੀਗੜ੍ਹ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ