Tuesday, September 16, 2025

Chandigarh

ਕੈਰੀਅਰ ਪੁਆਇੰਟ ਗੁਰੂਕੁਲ ਮੋਹਾਲੀ ਦੇ ਵਿਦਿਆਰਥੀਆਂ ਤੇ ਸਟਾਫ਼ ਦੇ 17 ਨਮੂਨੇ ਪਾਜ਼ੇਟਿਵ

April 26, 2021 08:15 PM
SehajTimes
ਐਸ.ਏ.ਐਸ.ਨਗਰ : ਸਕੂਲ ਦੀ ਰਿਹਾਇਸ਼ ਵਿੱਚ ਰਹਿੰਦੇ ਵਿਦਿਆਰਥੀਂਆਂ ਵੱਲੋਂ ਦਰਮਿਆਨੇ ਤੋਂ ਤੇਜ਼ ਬੁਖਾਰ ਤੋਂ ਪੀੜਤ ਹੋਣ ਸਬੰਧੀ ਸ਼ਿਕਾਇਤ ਮਿਲਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਇਥੇ ਰਹਿਣ ਵਾਲਿਆਂ ਦੇ ਕੋਵਿਡ-19 ਟੈਸਟ ਕਰਵਾਉਣ ਲਈ ਇਕ ਮੈਡੀਕਲ ਟੀਮ ਭੇਜੀ ਗਈ।
ਪਿੰਡ ਟੰਗੋਰੀ, ਬਨੂੜ ਰੋਡ, ਮੋਹਾਲੀ ਨੇੜੇ ਸਥਿਤ ਕੈਰੀਅਰ ਪੁਆਇੰਟ ਗੁਰੂਕੁਲ ਤੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਦੇਰ ਸ਼ਾਮ ਤੱਕ ਲਏ ਗਏ ਕੋਵਿਡ ਦੇ 100 ਨਮੂਨਿਆਂ ਵਿੱਚੋਂ ਵਿਦਿਆਰਥੀਆਂ ਅਤੇ ਸਟਾਫ਼ ਸਮੇਤ 17 ਵਿਅਕਤੀ ਪਾਜ਼ੇਟਿਵ ਪਾਏ ਗਏ। 
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਾਜ਼ੇਟਿਵ ਵਿਅਕਤੀਆਂ ਨੂੰ ਕੋਵਿਡ ਕੇਅਰ ਸੈਂਟਰ (ਸੀ.ਸੀ.ਸੀ.) ਘੜੂੰਆਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਜਦਕਿ ਨੈਗਟਿਵ ਪਾਏ ਗਏ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾ ਰਿਹਾ ਹੈ। 
ਸਕੂਲ ਅਥਾਰਟੀਆਂ ਦੀ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਕੂਲ ਪ੍ਰਸ਼ਾਸਨ ਦਾ ਗੈਰ ਜ਼ਿੰਮੇਵਾਰਾਨਾ ਵਿਵਹਾਰ ਹੈ। ਸਕੂਲ ਅਥਾਰਟੀ ਵੱਲੋਂ ਕੋਈ ਲੱਛਣ / ਸ਼ੱਕ ਪੈਦਾ ਹੋਣ 'ਤੇ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ / ਰਿਪੋਰਟ ਕਰਨਾ ਚਾਹੀਦਾ ਸੀ। ਉਹਨਾਂ ਦੁਹਰਾਇਆ ਕਿ ਕੋਵਿਡ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਵਾਇਰਸ ਦੇ ਫੈਲਾਅ ਤੋਂ ਬਚਣ ਲਈ ਤੁਰੰਤ ਜਾਂਚ ਕੀਤੀ ਜਾਣੀ ਚਾਹੀਦੀ ਹੈ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ.ਸੀ. ਦਫ਼ਤਰ ਅੱਗੇ ਮੁੜ ਧਰਨਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ