Friday, May 03, 2024

Malwa

ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

February 16, 2024 03:18 PM
SehajTimes

ਪਟਿਆਲਾ : ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ ਹੇਠ ਅਤੇ ਹਰਪ੍ਰੀਤ ਕੌਰ, ਡਾਇਰੈਕਟਰ,  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ਸਭ ਤੋਂ ਪਹਿਲਾਂ ਸੁਖਜੀਤ, ਉਘੇ ਕਹਾਣੀਕਾਰ ਅਤੇ ਸਾਹਿਤਕਾਰ ਦੇ ਅਚਾਨਕ ਚਲੇ ਜਾਣ ’ਤੇ ਦੋ ਮਿੰਟ ਮੌਨ ਰੱਖ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਸਮਾਗਮ ਦਾ ਆਗਾਜ਼ ਕੀਤਾ ਗਿਆ।

ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਆਏ ਹੋਏ ਸਾਹਿਤਕਾਰਾਂ ਦਾ ਸਵਾਗਤ ਕੀਤਾ। ਸ. ਮਨਮੋਹਨ ਸਿੰਘ, ਪ੍ਰਿੰਸੀਪਲ ਆਈ.ਟੀ.ਆਈ (ਲੜਕੀਆਂ), ਅਮਰਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਪਟਿਆਲਾ, ਹਰਭਜਨ ਕੌਰ, ਚੰਦਨਦੀਪ ਕੌਰ, (ਡਿਪਟੀ ਡਾਇਰੈਕਟਰ), ਅਮਰਿੰਦਰ ਸਿੰਘ (ਸਹਾਇਕ ਡਾਇਰੈਕਟਰ) ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਹੋ ਇਸ ਕਵੀ ਦਰਬਾਰ ਵਿੱਚ ਸਰਵ ਸ਼੍ਰੀ ਦਰਸ਼ਨ ਸਿੰਘ ਪਸਿਆਣਾ, ਜੀ.ਐੱਸ. ਅਨੰਦ, ਸੁਖਮਿੰਦਰ ਸੇਖੋਂ, ਨਵਦੀਪ ਮੁੰਡੀ, ਨਰਿੰਦਰਪਾਲ ਕੌਰ, ਡਾ. ਵਿਕਾਸ, ਗੁਰਦਰਸ਼ਨ ਸਿੰਘ ਗੁਸੀਲ, ਡਾ. ਗੁਰਸੇਵਕ ਲੰਬੀ, ਗੁਰਚਰਨ ਸਿੰਘ (ਚੰਨ ਪਟਿਆਲਵੀ), ਵਿਸ਼ਾਲ (ਬਿਆਸ) ਹਰਵਿੰਦਰ ਕੌਰ, ਅੰਗਰੇਜ਼ ਸਿੰਘ ਵਿਰਕ, ਆਸ਼ਾ ਸ਼ਰਮਾ, ਹਰਿੰਦਰ, ਸੰਦੀਪ ਜਸਵਾਲ, ਸੁਖਦੀਪ ਔਜਲਾ, ਤੇਜਿੰਦਰ ਅਣਜਾਣਾ, ਗੁਰਚਰਨ ਪੱਬਾਰਾਲੀ, ਡਾ. ਮੁਦੱਸਰ ਰਸ਼ੀਦ ਅਤੇ ਇੰਦਰਪਾਲ ਸਿੰਘ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਕਮਲਜੀਤ ਭੁੱਲਰ ਦੀ ਕਾਵਿ ਕਿਤਾਬ 'ਵਕਤ ਬੇਲਗਾਮ' ਵੀ ਲੋਕ ਅਰਪਣ ਕੀਤੀ ਗਈ।

ਸਮਾਗਮ ਵਿਚ ਸ਼੍ਰੀ ਸ਼ੌਕਤ ਅਹਿਮਦ ਪਰੇ (ਆਈ.ਏ.ਐੱਸ.) ਦਫ਼ਤਰੀ ਰੁਝੇਵੇਂ  ਹੋਣ ਕਾਰਨ ਸ਼ਾਮਲ ਨਹੀਂ ਹੋ ਸਕੇ, ਜਿਸ ਕਾਰਨ ਸ਼੍ਰੀ ਸੁਰਜੀਤ ਜੱਜ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਅਤੇ ਸਰੋਤਿਆਂ ਨਾਲ ਕਵਿਤਾ ਬਾਰੇ ਡੂੰਘੀਆਂ ਤੇ ਰੌਚਕ ਗੱਲਾਂ ਕੀਤੀਆਂ। ਇਸ ਸਮਾਗਮ ਦੀ ਪ੍ਰਧਾਨਗੀ ਬਲਵਿੰਦਰ ਸੰਧੂ ਸ਼੍ਰੋਮਣੀ ਕਵੀ ਨੇ ਕੀਤੀ। ਉਹਨਾਂ ਆਪਣੇ ਭਾਸ਼ਣ ਵਿਚ ਜਿੱਥੇ ਪੇਸ਼ ਕੀਤੀਆਂ ਕਵਿਤਾਵਾਂ ਦਾ ਮੁਤਾਲਿਆ ਕੀਤਾ ਉੱਥੇ ਭਾਸ਼ਾ ਵਿਭਾਗ ਵੱਲੋਂ ਕੀਤੀਆਂ ਜਾਰਹੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ। ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਆਏ ਹੋਏ ਸਾਰੇ ਸਾਹਿਤਕਾਰਾਂ,ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ।ਇਸ ਸਮਾਗਮ ਵਿਚ ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸਹਾਇਕ ਡਾਇਰੈਕਟਰ, ਦਵਿੰਦਰ ਕੌਰ, ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਬਲਦੇਵ ਸਿੰਘ ਖੋਜ ਅਫ਼ਸਰ, ਗੁਰਮੀਤ ਸਿੰਘ, ਖੋਜ ਸਹਾਇਕ, ਸ਼੍ਰੀਮਤੀ ਨਵਨੀਤ ਕੌਰ, ਹਰਦੀਪ ਕੌਰ ਆਦਿ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਸ.ਗੁਰਮੇਲ ਸਿੰਘ ਨੇ ਕੀਤਾ।ਇਸ ਮੌਕੇ ਕੁਲਵੰਤ ਸਿੰਘ ਨਾਰੀਕੇ, ਬਲਵਿੰਦਰ ਭੱਟੀ, ਬਲਬੀਰ ਜਲਾਲਾਬਾਦੀ, ਤਿਰਲੋਕ ਸਿੰਘ ਢਿੱਲੋਂ, ਜਸਵਿੰਦਰ ਖਾਰਾ ਆਦਿ ਨੇ ਸ਼ਿਰਕਤ ਕੀਤੀ।

Have something to say? Post your comment

 

More in Malwa

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ