Saturday, December 13, 2025

Chandigarh

ਕਿਸਾਨਾਂ ਤੇ ਕੇਂਦਰ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਫਿਰ ਰਹੀ ਬੇਨਤੀਜਾ

February 16, 2024 03:56 PM
SehajTimes

ਚੰਡੀਗੜ੍ਹ : ਚੰਡੀਗੜ੍ਹ ਵਿਚ ਬੁਲਾਈ ਗਈ ਤੀਜੇ ਦੌਰ ਦੀ ਮੀਟਿੰਗ ਵੀ ਬੇਨਤੀਜਾ ਰਹੀ। ਹੁਣ ਐਤਵਾਰ ਨੂੰ ਅਗਲੀ ਬੈਠਕ ਹੋਵੇਗੀ ਤੇ ਉਸ ਮੀਟਿੰਗ ਵਿਚ ਇੰਟਰਨੈੱਟ ਬੰਦ ਸਣੇ ਕਈ ਹੋਰ ਅਹਿਮ ਮੁੱਦਿਆਂ ਉਤੇ ਗੱਲਬਾਤ ਕੀਤੀ ਜਾਵੇਗੀ। ਚੰਡੀਗੜ੍ਹ ਵਿਚ ਕਿਸਾਨਾਂ ਦੇ ਨਾਲ ਕੇਂਦਰੀ ਮੰਤਰੀਆਂ ਦੀ ਤੀਜੇ ਦੌਰ ਦੀ ਬੈਠਕ ਚੱਲ ਰਹੀ ਸੀ ਜੋ ਕਿ ਬੇਨਤੀਜਾ ਹੀ ਨਿਕਲੀ ਹੈ। ਮੀਟਿੰਗ ਵਿਚ ਅਰਜੁਨ ਮੁੰਡਾ ਕੇਂਦਰੀ ਖੇਤੀਬਾੜੀ ਮੰਤਰੀ, ਪੀਯੂਸ਼ ਗੋਇਲ ਫੂਡ ਸਪਲਾਈ ਮਨਿਸਟਰ ਤੇ ਨਿਤਿਆਨੰਦ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼ਾਮਲ ਰਹੇ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਇਸ ਬੈਠਕ ਵਿਚ ਸ਼ਾਮਲ ਸਨ। ਇਸ ਬੈਠਕ ਨੂੰ ਲੈ ਕੇ ਕਈ ਉਮੀਦਾਂ ਪ੍ਰਗਟਾਈਆਂ ਜਾ ਰਹੀਆਂ ਸਨ ਪਰ ਇਕ ਵਾਰ ਫਿਰ ਤੋਂ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚ ਮੀਟਿੰਗ ਵਿਚ ਕੋਈ ਸਕਾਰਾਤਮਕ ਜਵਾਬ ਨਹੀਂ ਮਿਲ ਸਕਿਆ ਜਿਸ ਦੇ ਬਾਅਦ ਕਿਸਾਨ ਨੇ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।

ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਸੂਬੇ ਦੀਆਂ ਸਰਹੱਦਾਂ ਸੀਲ ਹਨ। ਇਸ ਦਾ ਸਿੱਧਾ ਅਸਰ ਆਮ ਜਨਜੀਵਨ ‘ਤੇ ਪੈ ਰਿਹਾ ਹੈ। ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਸਿੱਧੇ ਤੌਰ ‘ਤੇ ਬਾਕੀ ਸੂਬਿਆਂ ਤੋਂ ਕੱਟ ਗਏ ਹਨ। ਇਨ੍ਹਾਂ ਸੂਬਿਆਂ ਵਿਚ ਜਾਣ ਵਾਲੇ ਲਗਭਗ 3000 ਟਰੱਕਾਂ ਦੇ ਪਹੀਏ ਥੰਮ੍ਹ ਗਏ ਹਨ। ਕਿਸਾਨ ਅੰਦੋਲਨ ਦੀ ਵਜ੍ਹਾ ਨਾਲ ਇਕੱਲੇ ਪੰਜਾਬ ਦੇ ਕਾਰੋਬਾਰੀਆਂ ਨੂੰ 875 ਕਰੋੜ ਰੁਪਏ ਰੋਜ਼ਾਨਾ ਦਾ ਨੁਕਸਾਨ ਚੁੱਕਣਾ ਪੈ ਰਿਹਾ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ