Tuesday, November 18, 2025

Malwa

ਸੁਨਾਮ ਚ, ਭਾਰਤ ਬੰਦ ਦਾ ਸੱਦਾ ਰਿਹਾ ਬੇਅਸਰ , ਵਪਾਰਕ ਅਦਾਰੇ ਰਹੇ ਖੁੱਲ੍ਹੇ

February 16, 2024 04:36 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸ਼ੁੱਕਰਵਾਰ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ ਸੁਨਾਮ ਵਿੱਚ ਬੇਅਸਰ ਰਿਹਾ, ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਉਂਜ ਸਰਕਾਰੀ ਅਤੇ ਨਿੱਜੀ ਬੱਸ ਸਰਵਿਸ ਬਿਲਕੁਲ ਬੰਦ ਰਹੀ। ਕਿਸਾਨਾਂ ਅਤੇ ਟਰੇਡ ਯੂਨੀਅਨਾਂ ਵੱਲੋਂ ਸੁਨਾਮ ਪਟਿਆਲਾ ਮੁੱਖ ਸੜਕ ਤੇ ਆਈ ਟੀ ਆਈ ਚੌਂਕ ਵਿੱਚ ਧਰਨਾ ਦੇਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ, ਸੀਟੂ ਦੇ ਜ਼ਿਲ੍ਹਾ ਆਗੂ ਵਰਿੰਦਰ ਕੌਸ਼ਿਕ, ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ, ਹਰਮੇਲ ਸਿੰਘ ਮਹਿਰੋਕ ਅਤੇ ਆਂਗਨਵਾੜੀ ਵਰਕਰ ਯੂਨੀਅਨ ਦੀ ਆਗੂ ਤ੍ਰਿਸ਼ਨਜੀਤ ਕੌਰ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮੁਲਕ ਅੰਦਰ ਕਿਸਾਨੀ ਡੁੱਬਣ ਕਿਨਾਰੇ ਜਾ ਖੜ੍ਹੀ ਹੈ, ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਬੇਰੁਜ਼ਗਾਰ ਸੜਕਾਂ ਤੇ ਤੁਰੇ ਫਿਰਦੇ ਹਨ ਜਾਂ ਸੰਘਰਸ਼  ਕਰਦੇ ਟੈਂਕੀਆਂ ਤੇ ਚੜ੍ਹ ਰਹੇ ਹਨ।

ਕਾਰਪੋਰੇਟ ਘਰਾਣਿਆਂ ਨੂੰ ਲਾਹਾ ਪਹੁੰਚਾਉਣ ਲਈ ਘੜੀਆਂ ਜਾ ਰਹੀਆਂ ਨੀਤੀਆਂ ਕਾਰਨ ਕਿਸਾਨ ਜ਼ਮੀਨਾਂ ਤੋਂ ਵਾਂਝੇ ਹੋ ਜਾਣਗੇ । ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਲਾਗੂ ਕਰਨ ਨਾਲ ਪੜ੍ਹੇ ਲਿਖੇ ਨੌਜਵਾਨ ਦਸ ਦਸ ਹਜ਼ਾਰ ਰੁਪਏ ਮਹੀਨੇ ਤੇ ਨੌਕਰੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕੱਠੇ ਹੋ ਕੇ ਸੰਘਰਸ਼ ਲੜੀਏ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ। ਇਸ ਮੌਕੇ ਐਡਵੋਕੇਟ ਸੰਪੂਰਨ ਸਿੰਘ ਛਾਜਲੀ, ਐਡਵੋਕੇਟ ਮਿੱਤ ਸਿੰਘ ਜਨਾਲ, ਜਗਦੇਵ ਸਿੰਘ ਬਾਹੀਆ, ਗਮਦੂਰ ਸਿੰਘ ਜਵੰਧਾ, ਕਿਸਾਨ ਆਗੂ ਜਸਵੰਤ ਸਿੰਘ ਬਿਗੜਵਾਲ, ਗਗਨਦੀਪ ਸਿੰਘ ਚੱਠਾ, ਗੋਬਿੰਦ ਸਿੰਘ ਚੱਠਾ, ਰਾਮਸ਼ਰਨ ਸਿੰਘ ਉਗਰਾਹਾਂ, ਬਿੰਦਰਪਾਲ ਛਾਜਲੀ, ਜਸਵੀਰ ਕੌਰ ਉਗਰਾਹਾਂ ਸਮੇਤ ਭਾਰੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ