Tuesday, May 14, 2024

Malwa

ਰਾਜ ਪੱਧਰੀ ਖੇਡ ਮੁਕਾਬਲਿਆ 'ਚ ਵਿਲੱਖਣ ਕੰਮ ਕਰਨ ਵਾਲੇ ਕਰੀਬ 200 ਅਧਿਆਪਕਾਂ ਦਾ ਵਿਧਾਇਕ ਮਾਲੇਰਕੋਟਲਾ ਨੇ ਕੀਤਾ ਸਨਮਾਨ

February 16, 2024 05:15 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸ਼ੁਰੂਆਤ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਅਤੇ ਪ੍ਰਤਿਭਾ ਨਿਖਾਰਨ ਲਈ ਪਿਛਲੇ ਦਿਨੀਂ ਮਾਲੇਰਕੋਟਲਾ ਵਿਖੇ "ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ "ਦਾ ਆਯੋਜਨ ਕੀਤਾ ਗਿਆ ਸੀ । ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆ ਵਿੱਚ ਸੰਚਾਰੂ ਭੂਮਿਕਾਂ ਨਿਭਾਉਣ ਵਾਲੇ ਕਰੀਬ 200 ਅਧਿਕਾਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਦਫਤਰ ਐਲੀਮੈਂਟਰੀ ਸਿੱਖਿਆ ਮਾਲੇਰਕੋਟਲਾ ਵਲੋਂ ਉਲੀਕੇ ਸਮਾਗਮ ਦੌਰਾਨ ਪੰਜਾਬ ਉਰਦੂ ਅਕਾਦਮੀ ਵਿਖੇ ਕੀਤਾ । ਇਸ ਮੌਕੇ ਪ੍ਰਾਇਮਰੀ ਸਕੂਲ ,ਸੀਨੀਅਰ ਸੈਕੰਡਰੀ ਅਧਿਆਪਕਾਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿੱਖੇ ਤਾਇਨਾਤ ਦਫਤਰੀ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ । ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਿੱਖਿਆ ਕਰਮੀਆਂ ਨੂੰ ਸਬੋਧੰਨ ਕਰਦਿਆ ਕਿਹਾ ਕਿ  ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਸੂਬਾ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਵਿਦਿਆਰਥੀ ਦੀ ਜ਼ਿੰਦਗੀ ਵਿੱਚ ਅਧਿਆਪਕ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਕਿਉਂਕਿ ਅਧਿਆਪਕ ਵੱਲੋਂ ਦਿੱਤੀ ਸਿੱਖਿਆ ਹੀ ਉਸ ਨੂੰ ਜ਼ਿੰਦਗੀ 'ਚ ਕਾਮਯਾਬੀ ਵੱਲ ਲੈਕੇ ਜਾਂਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਇਨ੍ਹਾਂ ਦਾ ਕੰਮ ਹੀ ਸਮਾਜ ਅਤੇ ਦੇਸ਼ ਲਈ ਸੇਵਾ ਹੈ। ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਪਹਿਚਾਣ ਕੇ ਉਹਨਾਂ ਨੂੰ ਅੱਗੇ ਵਧਾਉਣ ਲਈ ਮਾਰਗ ਦਰਸ਼ਕ ਬਣਨ।ਉਨ੍ਹਾਂ ਹੋਰ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।  ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ।  ਇਸ ਮੌਕੇ ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ ਮੈਡਮ ਫਰਿਆਲ ਰਹਿਮਾਨ, ਮੁਹੰਮਦ ਨਿਸਾਰ,ਜ਼ਿਲ੍ਹਾ ਸਿੱਖਿਆ ਅਫ਼ਸਰ(ਸ)ਸ੍ਰੀਮਤੀ ਜਸਵਿੰਦਰ ਕੌਰ,ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ,ਬੀ.ਪੀ.ਈ.ਓ ਸ੍ਰੀ ਸੋਹਣ ਸਿੰਘ ,ਬੀ.ਪੀ.ਈ.ਓ ਅਖ਼ਤਰ ਸਲੀਮ, ਸ੍ਰੀ ਜਗਜੀਤ ਸਿੰਘ, ਨਿਰਮਲਜੋਤ ਕੌਰ,ਡਾ ਮੁਹੰਮਦ ਸਫੀਕ, ਪ੍ਰਵੀਨ,ਕਰਨ ਕੁਮਾਰ, ਪ੍ਰਿੰਸੀਪਲ ਰਾਜਿੰਦਰ ਕੁਮਾਰ, ਪ੍ਰਿੰਸੀਪਲ ਨੀਲਮ ਵਰਮਾ, ਸ਼ਾਹਿਦ ਪਰਵੇਜ਼, ਜਗਜੀਤ ਸਿੰਘ, ਮੁਹੰਮਦ ਸ਼ਫੀਕ, ਮੁਹੰਮਦ ਅਮਜਦ, ਮੁਹੰਮਦ ਰਫੀਕ, ਅਬਦੁਲ ਹਮੀਦ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ ।

 

 

 

 

 

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ