Wednesday, September 17, 2025

Malwa

ਇੰਸਪੈਕਟਰ ਮੁਹੰਮਦ ਜਮੀਲ ਨੂੰ ਤਰੱਕੀ ਦੇ ਕੇ ਡੀ.ਐਸ.ਪੀ ਬਣਾਇਆ

February 16, 2024 05:23 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਅੱਜ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਵਿੱਚ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀ ਗਈ ਸਿਫ਼ਾਰਸ਼ ਦੇ ਆਧਾਰ 'ਤੇ ਪੰਜਾਬ ਪੁਲੀਸ ਦੇ ਵੱਖ-ਵੱਖ ਕਾਡਰਾਂ ਵਿੱਚ ਤਾਇਨਾਤ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ ਬਣਾਇਆ ਗਿਆ ਹੈ। ਜਿਸ 'ਚ ਲੁਧਿਆਣਾ ਵਿਖੇ ਐਨ.ਆਰ.ਆਈ. ਪੁਲਿਸ ਸਟੇਸ਼ਨ ਵਿਖੇ ਬਤੌਰ ਐਸ.ਐਚ.ਓ ਅਪਣੀਆਂ ਸੇਵਾਵਾਂ ਨਿਭਾ ਰਹੇ ਮੁਹੰਮਦ ਜਮੀਲ ਮਾਲੇਰਕੋਟਲਾ ਨੂੰ ਡੀ.ਐਸ.ਪੀ ਦੇ ਰੂਪ 'ਚ ਪਦਉਨਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੀ ਟੀ.ਕੇ ਸਿਨਹਾ ਏ.ਡੀ.ਜੀ.ਪੀ ਐਨ.ਆਈ.ਆਈ ਵਿੰਗ ਪੰਜਾਬ ਤੇ ਸ਼੍ਰੀ ਅਜਿੰਦਰ ਸਿੰਘ ਏ.ਆਈ.ਜੀ ਹੈਡਕੁਆਰਟਰ ਐਨ.ਆਰ.ਆਈ ਵਿੰਗ ਪੰਜਾਬ ਨੇ ਸ਼੍ਰੀ ਮੁਹੰਮਦ ਜਮੀਲ ਨੂੰ ਤਰੱਕੀ ਦੇ ਸਟਾਰ ਲਗਾਏ ਗਏ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਪਣੀ ਡਿਊਟੀ ਹੋਰ ਲਗਨ ਤੇ ਮੇਹਨਤ ਨਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਵਰਣਨਯੋਗ ਹੈ ਕਿ ਮੁਹੰਮਦ ਜਮੀਲ ਬਤੌਰ ਐਸ.ਐਚ.ਓ ਲੁਧਿਆਣਾ ਤੋਂ ਇਲਾਵਾ ਜਗਰਾਓਂ, ਫਤਹਿਗੜ੍ਹ ਸਾਹਿਬ ਅਤੇ ਜਲੰਧਰ ਦਿਹਾਤੀ ਵਿਖੇ ਸੇਵਾਵਾਂ ਨਿਭਾਈਆਂ ਹਨ। ਮੁਹੰਮਦ ਜਮੀਲ ਨੇ ਤਰੱਕੀ ਮਿਲਣ 'ਤੇ ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਮਹਿਕਮੇ ਨੇ ਜੋ ਉਸ ਨੂੰ ਤਰੱਕੀ ਦੇ ਕੇ ਜਿੰਮੇਵਾਰੀ 'ਚ ਵਾਧਾ ਕੀਤਾ ਹੈ, ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ

Have something to say? Post your comment

Readers' Comments

Siraj deen pharwahi sangruur 2/17/2024 7:08:28 PM

Masha Allah

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ