Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ

February 16, 2024 06:04 PM
SehajTimes

ਖਰੜ : ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਸਬ-ਡਵੀਜਨ ਖਰੜ ਦੇ ਪਿੰਡ ਧੜਾਕ ਕਲਾਂ, ਮਾਛੀਪੁਰ, ਫਤਿਹਪੁਰ ਥੇੜੀ, ਧੜਾਕ ਖੁਰਦ, ਧਬਾਲੀ ਅਤੇ ਸਿਲ ਕੱਪੜਾ ਵਿੱਚ ਲਗਾਏ ਗਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਹੇਠ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਵੀ ਯਕੀਨੀ ਬਣਾਉਣਾ ਹੈ। ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਵਿੱਚ ਹੁਣ ਤੱਕ ਜਿੰਨੇ ਵੀ ਲਾਭਪਾਤਰੀਆਂ ਵੱਲੋਂ ਸੇਵਾਵਾਂ ਹਾਸਲ ਕਰਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਹਨਾਂ ਵਿਚੋਂ ਵੱਡੀ ਗਿਣਤੀ ਵਿੱਚ ਅਰਜ਼ੀਆਂ ਦਾ ਨਿਪਟਾਰਾ ਕਰਦੇ ਹੋਏ ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਦਾ ਮੌਕੇ ’ਤੇ ਲਾਭ ਮਿਲ ਚੁੱਕਾ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਲੋੜੀਂਦੀਆਂ ਸੇਵਾਵਾਂ ਜਲਦੀ ਮੁਹੱਈਆ ਕਰਵਾਈਆਂ ਜਾਣਗੀਆਂ।    

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ, ਜੋ ਕਿ ਕਾਰਗਰ ਸਿੱਧ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ