Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Malwa

ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੀ ਕੌਮੀ ਕਨਵੈੱਨਸ਼ਨ ’ਚ ਰਾਜਿੰਦਰ ਸਿੰਘ ਸੰਧੂ ਸਨਮਾਨਤ

February 16, 2024 06:09 PM
SehajTimes

ਪਟਿਆਲਾ : ਦੀ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੀ ਲਖਨਊ ਵਿਖੇ ਹੋਈ ਕੌਮੀ ਕਨਵੈੱਨਸ਼ਨ ਮੌਕੇ ਪਟਿਆਲਾ ਦੇ ਆਰਕੀਟੈਕਟ ਰਜਿੰਦਰ ਸਿੰਘ ਸੰਧੂ ਨੂੰ ਪ੍ਰੈਜ਼ੀਡੈਂਸ਼ੀਅਲ ਸਪੈਸ਼ਲ ਰਿਕੋਗਨੀਸ਼ਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦੇਸ਼ ਦੇ ਆਰਕੀਟੇਕਟਸ ਦੀ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਨੈਟਕੋਨ) ਵੱਲੋਂ ਕਰਵਾਏ ਇਸ ਤਿੰਨ ਦਿਨਾਂ ਸਮਾਗਮ ਵਿੱਚ ਦੇਸ਼ ਦੇ ਉੱਘੇ ਆਰਕੀਟੇਕਟਾਂ ਵੱਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਅਯੁੱਧਿਆ ਸ੍ਰੀ ਰਾਮ ਮੰਦਿਰ ਦੇ ਆਰਕੀਟੈਕਟ ਅਸੀਸ ਸੋਮਪੁਰਾ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਜ਼ਿਕਰਯੋਗ ਹੈ ਕਿ ਦੇਸ਼ ਦੇ ਆਰਕੀਟੈਕਚਰ ਦੇ ਸਭ ਤੋਂ ਵੱਡੇ ਸਮਾਗਮ ਵਿੱਚ ਪੂਰੇ ਭਾਰਤ ਦੇ ਆਰਕੀਟੈਕਟਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਲਈ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਲਈ ਇਹ ਸਮਾਰੋਹ ਕਰਵਾਇਆ ਜਾਂਦਾ ਹੈ।
ਪਟਿਆਲਾ ਵਿਖੇ ਫਾਊਨਟੇਨਹੈੱਡ ਆਰਕੀਟੈਕਟਸ ਪਟਿਆਲਾ ਦੇ ਆਰਕੀਟੈਕਟ ਰਾਜਿੰਦਰ ਸਿੰਘ ਸੰਧੂ ਨੇ ਨੈਟਕੋਨ ਵੱਲੋਂ ਪ੍ਰੈਜ਼ੀਡੈਂਸ਼ੀਅਲ ਸਪੈਸ਼ਲ ਰਿਕੋਗਨੀਸ਼ਨ ਅਵਾਰਡ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਆਰਕੀਟੈਕਚਰ ਦੇ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਲਖਨਊ ਵਿਖੇ ਹੋਈ ਕਨਵੈੱਨਸ਼ਨ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਆਰਕੀਟੈਕਟ ਪ੍ਰਿਤਪਾਲ ਸਿੰਘ ਆਹਲੂਵਾਲੀਆ ਨੂੰ ਰਾਸ਼ਟਰ ਸਮਾਗਮ ਕਰਵਾਉਣ ਲਈ ਸਨਮਾਨਤ ਕੀਤਾ ਗਿਆ। ਜਦਕਿ ਆਰਕੀਟੈਕਟ ਇੰਦੂ ਅਰੋੜਾ ਤੇ ਸੰਜੇ ਸ਼ਰਮਾ ਨੂੰ ਸਰਟੀਫਿਕੇਟ ਆਫ਼ ਮੈਰਿਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

Have something to say? Post your comment

 

More in Malwa