Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਡੇਰਾਬੱਸੀ ਦੇ ਪਿੰਡ ਸਰਸੀਣੀ ਅਤੇ ਸ਼ੇਖਪੁਰ ਕਲਾਂ ਵਿਖੇ ਲਗਾਏ ਗਏ ਕੈਂਪ

February 16, 2024 06:15 PM
SehajTimes
ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਦਾ ਲੋਕ ਘਰ ਬੈਠੇ ਹੀ ਲਾਹਾ ਲੈ ਰਹੇ ਹਨ। ਇਹ ਜਾਣਕਾਰੀ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਸਰਸੀਣੀ,  ਵਾਰਡ ਨੰਬਰ 4,5 ਲਾਲੜੂ, ਵਾਰਡ ਨੰਬਰ 7,8 ਢਕੋਲੀ ਅਤੇ ਸ਼ੇਖਪੁਰ ਕਲਾਂ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਉਪੰਰਤ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਹਿਮਾਸ਼ੂ ਗੁਪਤਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ